ਪੰਜਾਬੀ ਮਿਊਜ਼ਿਕ ਜਗਤ ਤੋਂ ਮੰਦਭਾਗੀ ਖਬਰ! ਨਾਮੀ ਗਾਇਕ ਖਾਨ ਸਾਬ੍ਹ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਤਾ ਦੇ ਦਿਹਾਂਤ ਨਾਲ ਲੱਗਿਆ ਡੂੰਘਾ ਸਦਮਾ
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੀ ਮਾਤਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੇ 25 ਸਤੰਬਰ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ।

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੀ ਮਾਤਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੇ 25 ਸਤੰਬਰ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ, ਖਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਥੇ 25 ਸਤੰਬਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਗਾਇਕ ਡੂੰਘੇ ਸਦਮੇ 'ਚ
ਇਹ ਵੀ ਜਾਣਕਾਰੀ ਮਿਲੀ ਹੈ ਕਿ ਖਾਨ ਸਾਬ੍ਹ ਇਸ ਵੇਲੇ ਵਿਦੇਸ਼ ਵਿੱਚ ਹਨ ਅਤੇ ਮਾਤਾ ਦੇ ਦਿਹਾਂਤ ਦੀ ਖ਼ਬਰ ਨੇ ਉਨ੍ਹਾਂ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਹ ਇਸ ਸਮੇਂ ਡੂੰਘੇ ਸਦਮੇ ਦੇ ਵਿੱਚੋਂ ਲੰਘ ਰਹੇ ਹਨ। ਨੇੜੇ ਰਿਸ਼ਤਿਆਂ ਮੁਤਾਬਕ, ਉਹ ਅੱਜ ਭਾਰਤ ਵਾਪਸੀ ਕਰਨਗੇ ਤਾਂ ਜੋ ਆਪਣੀ ਮਾਤਾ ਦੇ ਅੰਤਿਮ ਰਸਮਾਂ ਦੇ ਵਿੱਚ ਸ਼ਾਮਲ ਹੋ ਸਕਣ। ਇਸ ਦੁਖਦਾਈ ਘੜੀ ਵਿੱਚ ਪੰਜਾਬੀ ਸੰਗੀਤ ਜਗਤ ਦੇ ਕਈ ਕਲਾਕਾਰਾਂ ਵੱਲੋਂ ਸੂਫੀ ਗਾਇਕ ਖਾਨ ਸਾਬ੍ਹ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।
ਜੇਕਰ ਗੱਲ ਕਰੀਏ ਖਾਨ ਸਾਬ ਦੇ ਕੰਮ ਦੀ ਤਾਂ ਉਨ੍ਹਾਂ ਕਈ ਵਧੀਆ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਏ ਹਨ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ਦੇ ਵਿੱਚ ਵੀ ਉਹ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















