Satinder Satti On Parents: ਪੰਜਾਬੀ ਗਾਇਕਾ, ਐਂਕਰ ਸਤਿੰਦਰ ਸੱਤੀ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਹ ਸ਼ਾਨਦਾਰ ਕਵਿੱਤਰੀ, ਮੋਟੀਵੇਸ਼ਨਲ ਸਪੀਕਰ ਤੇ ਹੋਸਟ ਹੈ। ਇਸ ਤੋਂ ਇਲਾਵਾ ਸੱਤੀ ਕੈਨੇਡਾ 'ਚ ਵਕੀਲ ਬਣ ਵੱਡੀ ਪ੍ਰਸਿੱਦੀ ਆਪਣੇ ਨਾਂਅ ਕੀਤੀ ਹੈ। ਇਸ ਦੇ ਨਾਲ-ਨਾਲ ਸੱਤੀ ਲੋਕਾਂ ਲਈ ਅਜਿਹੇ ਵੀਡੀਓ ਸਾਂਝੇ ਕਰਦੀ ਹੈ ਜੋ ਉਨ੍ਹਾਂ ਨੂੰ ਪ੍ਰੇਰਿਤ ਕਰਦੇ ਹਨ। ਹਾਲ ਹੀ ਵਿੱਚ ਸਤਿੰਦਰ ਸੱਤੀ ਵੱਲੋਂ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਹ ਮਾਪਿਆਂ ਦੀ ਕਦਰ ਕਰਨ ਵਾਲੇ ਗੱਲ ਕਰ ਰਹੀ ਹੈ। ਇਸ ਵੀਡੀਓ ਰਾਹੀਂ ਸਤਿੰਦਰ ਸੱਤੀ ਨੇ ਤਿੱਖੇ ਸ਼ਬਦਾਂ ਵਿੱਚ ਸੱਚਾਈ ਨੂੰ ਬਿਆਨ ਕੀਤਾ ਹੈ। ਤੁਸੀ ਵੀ ਵੇਖੋ ਇਹ ਵੀਡੀਓ...



ਦਰਅਸਲ, ਇਸ ਵੀਡੀਓ ਵਿੱਚ ਸਤਿੰਦਰ ਸੱਤੀ ਇਹ ਦੱਸਦੇ ਹੋਏ ਦਿਖਾਈ ਦੇ ਰਹੇ ਹਨ ਕਿ ਕਿਵੇਂ ਬੱਚੇ ਆਪਣੀ ਜ਼ਿੰਦਗੀ ਵਿੱਚ ਵਿਅਸਤ ਹੋ ਕੇ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ਹਨ। ਪਰ ਮਾਪੇ ਅਖੀਰ ਤੱਕ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ। ਜੇਕਰ ਮਾਪੇ ਆਪਣੇ ਬੱਚਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹਨ ਤਾਂ ਬੱਚਿਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹਿਦੀ। ਜਦੋਂ ਮਾਪੇ ਆਪਣੇ ਬੱਚਿਆਂ ਖਾਤਿਰ ਨਾ ਜਾਣੇ ਆਪਣੇ ਕਿੰਨੇ ਸ਼ੌਕ ਛੱਡ ਦਿੰਦੇ ਹਨ। ਇਸ ਵੀਡੀਓ ਰਾਹੀਂ ਸਤਿੰਦਰ ਸੱਤੀ ਨੇ ਅੱਜ ਕੱਲ੍ਹ ਦੇ ਸੱਚ ਨੂੰ ਬਿਆਨ ਕੀਤਾ ਹੈ। 


ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਦੀ ਉਮਰ 50 ਸਾਲ ਹੈ, ਪਰ ਇਸ ਉਮਰ 'ਚ ਵੀ ਉਹ ਨੌਜਵਾਨ ਅਭਿਨੇਤਰੀਆਂ ਨੂੰ ਆਪਣੀ ਖੂਬਸੂਰਤੀ ਨਾਲ ਮਾਤ ਦਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੱਤੀ ਨੇ ਕਾਲੀ ਸਾੜੀ 'ਚ ਆਪਣੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਸੀ, ਜਿਸ ਨੂੰ ਖੂਬ ਪਿਆਰ ਮਿਲਿਆ ਸੀ। ਇਸ ਦੇ ਨਾਲ ਨਾਲ ਸੱਤੀ ਕੈਨੇਡਾ 'ਚ ਵਕੀਲ ਵੀ ਬਣ ਗਈ ਹੈ। ਇਸ ਖਬਰ ਤੋਂ ਬਾਅਦ ਪੂਰੇ ਪੰਜਾਬ 'ਚ ਖੁਸ਼ੀ ਦਾ ਮਾਹੌਲ ਸੀ। ਹਰ ਕੋਈ ਸੱਤੀ ਦੀ ਇਸ ਪ੍ਰਾਪਤੀ "ਤੇ ਖੁਸ਼ ਸੀ। ਫਿਲਹਾਲ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ।