Punjabi Artist Death: ਪੰਜਾਬੀ ਸਿਨੇਮਾ ਜਗਤ ਤੋਂ ਲਗਾਤਾਰ ਦੂਜੀ ਵੱਡੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਫਿਲਮ ਸਿਤਾਰਿਆਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਅਦਾਕਾਰ ਸੀ ਜੇ ਸਿੰਘ ਚੰਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਭਰੀ ਜਵਾਨੀ ਵਿੱਚ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।
ਦੱਸ ਦੇਈਏ ਕਿ ਇਹ ਪੋਸਟ ਮਸ਼ਹੂਰ ਪੰਜਾਬੀ ਅਦਾਕਾਰਾ ਰੁਪਿੰਦਰ ਕੌਰ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਇਸ ਵਿੱਚ ਅਦਾਕਾਰ ਦੀ ਤਸਵੀਰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ਵਿੱਚ ਲਿਖਿਆ, ਬਹੁਤ ਦੁਖਦਾਈ 😭😭😭...
ਇਸ ਤੋਂ ਇਲਾਵਾ ਤਸਵੀਰਾਂ ਉੱਪਰ ਪ੍ਰਸ਼ੰਸਕ ਕਮੈਂਟ ਕਰਕੇ ਦੁੱਖ ਪ੍ਰਗਟਾਵਾ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਵਿੰਗਜ਼ ਅਕੈਡਮੀ ਰੋਪੜ ਦੇ ਅਦਾਕਾਰ ਚਰਨਜੀਤ ਸਿੰਘ ਉਰਫ CJ Singh ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।😢😢
ਦੱਸ ਦੇਈਏ ਕਿ ਬੀਤੇ ਦਿਨੀਂ ਆਪਣੇ ਸਮੇਂ ਦੇ ਮਸ਼ਹੂਰ ਅਦਾਕਾਰ ਧੀਰਜ ਕੁਮਾਰ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਜਗਤ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ। ਮਸ਼ਹੂਰ ਨਿਰਮਾਤਾ ਅਤੇ ਅਦਾਕਾਰ ਧੀਰਜ ਕੁਮਾਰ ਦੀ ਹਾਲਤ ਲੰਬੇ ਸਮੇਂ ਤੋਂ ਖਰਾਬ ਦੱਸੀ ਜਾ ਰਹੀ ਸੀ। ਆਈਏਐਨਐਸ ਦੀ ਰਿਪੋਰਟ ਦੇ ਅਨੁਸਾਰ, ਅਦਾਕਾਰ ਨੂੰ ਨਮੂਨੀਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। ਅਦਾਕਾਰ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਉਹ 79 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਛੱਡ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।