Amrinder Gill Viral Video: ਪੰਜਾਬੀ ਸਿਨੇਮਾ ਜਗਤ ਦੀ ਸ਼ਾਨ ਅਮਰਿੰਦਰ ਗਿੱਲ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਭ ਤੋਂ ਘੱਟ ਐਕਟਿਵ ਨਜ਼ਰ ਆਉਂਦੇ ਹਨ। ਇਸ ਤੋਂ ਇਲਾਵਾ ਜਦੋਂ ਵੀ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਪਰ ਵੇਖਿਆ ਜਾਂਦਾ ਹੈ ਤਾਂ ਉਹ ਦਰਸ਼ਕਾਂ ਦਾ ਲਈ ਕੋਈ-ਨਾ-ਕੋਈ ਖਾਸ ਤੋਹਫ਼ਾ ਲੈ ਕੇ ਹਾਜ਼ਿਰ ਹੁੰਦੇ ਹਨ। ਇਸ ਵਿਚਕਾਰ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਜਿਸ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦਰਅਸਲ, ਕਲਾਕਾਰ ਦੇ ਫੈਨਜ਼ ਵੱਲ਼ੋਂ ਅਕਸਰ ਉਨ੍ਹਾਂ ਦੇ ਵੀਡੀਓਜ਼ ਸ਼ੇਅਰ ਕੀਤੇ ਜਾਂਦੇ ਹਨ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਪੰਜਾਬੀ ਸਿਤਾਰਿਆਂ ਦੀ ਮਹਫ਼ਿਲ ਲੱਗੀ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...





ਦਰਅਸਲ, ਇਹ ਵੀਡੀਓ ਕਿਸੇ ਪ੍ਰਸ਼ੰਸਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਪੰਜਾਬੀ ਗਾਇਕ Hustinder ਦਾ ਗੀਤ ਚੱਲ ਰਿਹਾ ਹੈ। ਪੰਜਾਬੀ ਗਾਇਕ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਨੇ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦਾ ਵੀ ਰੱਜ ਕੇ ਮਨੋਰੰਜਨ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਦੇ ਨਾਲ-ਨਾਲ ਪੰਜਾਬੀ ਗੀਤਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ।





 
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅਮਰਿੰਦਰ ਗਿੱਲ ਵੱਲੋਂ ਫਿਲਮ ਅੰਨ੍ਹੀ ਦਿਆ ਮਜ਼ਾਕ ਏ, ਜੋੜੀ ਅਤੇ ਮੌੜ ਫਿਲਮ ਦੇ ਗੀਤਾਂ ਨੂੰ ਆਪਣੀ ਸ਼ਾਨਦਾਰ ਆਵਾਜ਼ ਦਿੱਤੀ ਗਈ ਹੈ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਫਿਲਹਾਲ ਅਮਰਿੰਦਰ ਗਿੱਲ ਆਪਣੀ ਗਾਇਕੀ ਦੇ ਦਮ ਦੇ ਲਗਾਤਾਰ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। 


Read More:- Amrit Maan: ਅੰਮ੍ਰਿਤ ਮਾਨ ਨੇ ਵਿਵਾਦਾ ਵਿਚਾਲੇ ਸਾਂਝੀ ਕੀਤੀ ਪੋਸਟ, ਕੈਪਸ਼ਨ 'ਚ ਲਿਖਿਆ- 'On Repeat'