ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸ਼ਹਿਨਾਜ਼ ਗਿੱਲ ਨੇ ਦੀਪਿਕਾ ਪਾਦੂਕੋਣ ਦੇ ਗਾਣੇ 'ਤੇ ਕੀਤਾ ਡਾਂਸ, ਵੀਡੀਓ ਵਾਇਰਲ
ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਦੀਪਿਕਾ ਪਾਦੂਕੋਣ ਦੇ ਗਾਣੇ 'ਤਿਤਲੀ' ਗਾਣੇ 'ਤੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ।
![ਸ਼ਹਿਨਾਜ਼ ਗਿੱਲ ਨੇ ਦੀਪਿਕਾ ਪਾਦੂਕੋਣ ਦੇ ਗਾਣੇ 'ਤੇ ਕੀਤਾ ਡਾਂਸ, ਵੀਡੀਓ ਵਾਇਰਲ shehnaaz gill dances at Deepika Padukone's song, video goes viral ਸ਼ਹਿਨਾਜ਼ ਗਿੱਲ ਨੇ ਦੀਪਿਕਾ ਪਾਦੂਕੋਣ ਦੇ ਗਾਣੇ 'ਤੇ ਕੀਤਾ ਡਾਂਸ, ਵੀਡੀਓ ਵਾਇਰਲ](https://static.abplive.com/wp-content/uploads/sites/5/2020/07/14123515/shehnaaz-gill.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਉਹ ਆਪਣੀਆਂ ਫੋਟੋਆਂ ਅਤੇ ਵੀਡਿਓ ਸ਼ੇਅਰ ਕਰਕੇ ਅਕਸਰ ਫੈਨਜ਼ ਨਾਲ ਜੁੜੀ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦੀਪਿਕਾ ਪਾਦੂਕੋਣ ਦੇ ਗਾਣੇ 'ਤਿਤਲੀ' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਵਿਚ ਸ਼ਹਿਨਾਜ਼ ਗਿੱਲ ਦਾ ਡਾਂਸ ਅਤੇ ਉਸਦੇ ਐਕਸਪ੍ਰੈਸ਼ਨ ਵੇਖਣ ਵਾਲੇ ਹਨ।
ਵੀਡੀਓ ਵਿੱਚ ਸ਼ਹਿਨਾਜ਼ ਗਿੱਲ ਹਰੇ ਅਤੇ ਸੁਨਹਿਰੀ ਲੇਹੰਗਾ ਵਿੱਚ ਦਿਖਾਈ ਦੇ ਰਹੇ ਹਨ, ਜਿਸ ਵਿੱਚ ਉਸ ਦਾ ਲੁੱਕ ਵੀ ਕਮਾਲ ਦਾ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਸ਼ਹਿਨਾਜ਼ ਦੇ ਇੱਕ ਫੈਨਪੇਜ਼ ਨੇ ਸ਼ੇਅਰ ਕੀਤਾ ਹੈ। ਦੀਪਿਕਾ ਪਾਦੁਕੋਣ ਦੇ ਗਾਣਿਆਂ 'ਤੇ ਡਾਂਸ ਕਰਦਿਆਂ ਸ਼ਹਿਨਾਜ਼ ਦੇ ਸਟੈਪਸ ਸ਼ਾਨਦਾਰ ਹਨ, ਇਸ ਦੇ ਨਾਲ ਹੀ ਉਸ ਦੇ ਐਕਸਪ੍ਰੈਸ਼ਨ ਵੀ ਜ਼ਬਰਦਸਤ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਸ਼ਹਿਨਾਜ਼ ਗਿੱਲ ਦੇ ਅੰਦਾਜ਼ ਨੇ ਸੋਸ਼ਲ ਮੀਡੀਆ 'ਤੇ ਅਜਿਹੀਆਂ ਸੁਰਖੀਆਂ ਬਟੋਰੀਆਂ ਹਨ। ਇਸ ਤੋਂ ਪਹਿਲਾਂ ਵੀ ਉਸ ਦੇ ਐਕਸਪ੍ਰੈਸ਼ਨ ਲੋਕਾਂ ਦਾ ਧਿਆਨ ਆਪਣੇ ਵਲ ਖਿੱਚ ਚੁੱਕੇ ਹਨ।
ਦੱਸ ਦੇਈਏ ਕਿ ਪੰਜਾਬ ਦੀ ਕੈਟਰੀਨਾ ਕੈਫ ਯਾਨੀ ਸ਼ਹਿਨਾਜ਼ ਗਿੱਲ ਅਤੇ ਸਿੰਗਰ ਟੋਨੀ ਕੱਕੜ ਨੇ ਹਾਲ ਹੀ 'ਚ 'ਕੁਰਤਾ ਪਜਾਮਾ' ਗੀਤ ਰਿਲੀਜ਼ ਕੀਤਾ ਹੈ, ਜਿਸ ਨੇ ਰਿਲੀਜ਼ ਤੋਂ ਬਾਅਦ ਤਹਿਲਕਾ ਮਚਾ ਦਿੱਤਾ। ਇਸ ਗਾਣੇ ਨੂੰ ਯੂ-ਟਿਊਬ 'ਤੇ 2.5 ਕਰੋੜ ਵਿਊਜ਼ ਮਿਲ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)