Shree Brar valuables were stolen: ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ, ਸੰਗੀਤਕਾਰ ਅਤੇ ਲੇਖਕ ਸ਼੍ਰੀ ਬਰਾੜ ਦੀ ਐਂਡੇਵਰ ਗੱਡੀ ਦੇ ਟਾਇਰ ਅਤੇ ਕੀਮਤੀ ਸਮਾਨ ਚੋਰੀ ਹੋ ਗਿਆ ਹੈ। ਇਸਦੀ ਜਾਣਕਾਰੀ ਕਲਾਕਾਰ ਵੱਲੋਂ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ। ਹਾਲਾਂਕਿ ਇਸਦੇ ਨਾਲ ਹੀ ਪੰਜਾਬੀ ਗਾਇਕ ਲੋਕਾਂ ਨੂੰ ਅਗਾਹ ਕਰਦੇ ਹੋਏ ਵਿਖਾਈ ਦਿੱਤੇ।
ਗਾਇਕ ਸ਼੍ਰੀ ਬਰਾੜ ਨੇ ਆਪਣੇ ਸੋਸ਼ਲ਼ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, “ਅੱਜਕੱਲ੍ਹ ਪੰਜਾਬ ਵਿਚ ਗੱਡੀਆਂ ਦਾ ਸਮਾਨ ਚੋਰੀ ਕਰਨ ਵਾਲਾ ਗੈਂਗ ਕਾਫੀ ਸਰਗਰਮ ਹੈ...ਬੰਦੇ ਦੇਖਣ ਵਿਚ ਚੰਗੇ ਲੱਗਣਗੇ ਪਰ ਮੌਕਾ ਦੇਖਦੇ ਹੀ ਗੱਡੀਆਂ ਦਾ ਸਮਾਨ ਕੱਢ ਲਿਜਾਣਗੇ। ਇਸ ਲਈ ਅਪਣੀਆਂ ਗੱਡੀਆਂ ਦਾ ਧਿਆਨ ਰੱਖਿਆ ਕਰੋ”। ਅਸਲ ਵਿੱਚ ਕਲਾਕਾਰ ਨੇ ਲੋਕਾਂ ਨੂੰ ਅਪਣੀਆਂ ਗੱਡੀਆਂ ਦਾ ਧਿਆਨ ਰੱਖਣ ਦੀ ਸਲਾਹ ਵੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।