Sidhu Moose Wala: ਸਿੱਧੂ ਮੂਸੇਵਾਲਾ ਦੇ ਦੋਸਤ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪੰਜਾਬੀ ਗਾਇਕ ਨੇ ਮੰਗੀ ਸੁਰੱਖਿਆ
Jaskaran Grewal️ Received Death Threats: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਾਸ ਦੋਸਤ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਅਤੇ ਮੂਸੇਵਾਲਾ ਦਾ ਦੋਸਤ ਜਸਕਰਨ ਸਿੰਘ ਗਰੇਵਾਲ
Jaskaran Grewal️ Received Death Threats: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਾਸ ਦੋਸਤ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਅਤੇ ਮੂਸੇਵਾਲਾ ਦਾ ਦੋਸਤ ਜਸਕਰਨ ਸਿੰਘ ਗਰੇਵਾਲ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਜਾਣਕਾਰੀ ਮੁਤਾਬਕ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਗਾਇਕ ਨੇ
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਆਖਿਰ ਕੀ ਹੈ ਪੂਰਾ ਮਾਮਲਾ ਜਾਣ ਲਈ ਪੜ੍ਹੋ ਪੂਰੀ ਖਬਰ....
ਜਾਣਕਾਰੀ ਮੁਤਾਬਕ ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਜਸਕਰਨ ਸਿੰਘ ਗਰੇਵਾਲ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪਟੀਸ਼ਨ ਵਿੱਚ ਕਿਹਾ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਰੀਬੀ ਦੋਸਤ ਸੀ। ਇਸ ਦੌਰਾਨ ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਨੂੰ ਇੰਗਲੈਂਡ ਭੇਜਿਆ ਗਿਆ ਸੀ। ਹਾਲ ਹੀ ਵਿੱਚ ਕਿਸੇ ਨੇ ਇੱਕ ਪਿਸਤੌਲ ਦੇ ਇਮੋਜੀ ਦੇ ਨਾਲ, "You next" ਕਮੈਂਟ ਰਾਹੀ ਧਮਕੀ ਦਿੱਤੀ ਕੀਤਾ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਵੀ ਜਵਾਬ ਮੰਗਿਆ ਹੈ।
View this post on Instagram
28 ਸਾਲਾਂ ਮੂਸੇਵਾਲਾ ਨੂੰ ਉਤਾਰਿਆ ਗਿਆ ਮੌਤ ਦੇ ਘਾਟ
ਕਾਬਿਲੇਗੌਰ ਹੈ ਕਿ 28 ਸਾਲ ਦੇ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਪੰਜਾਬ ਦੇ ਮਾਨਸਾ ਵਿੱਖੇ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਸਿੱਧੂ ਨਾਲ ਉਸ ਸਮੇਂ ਦੋ ਹੋਰ ਲੋਕ ਮੌਜੂਦ ਸਨ। ਉਸ ਸਮੇਂ ਪੁਲਿਸ ਨੇ ਕਿਹਾ ਸੀ ਕਿ ਇਹ ਕਤਲ ਗੈਂਗਾਂ ਦੀ ਆਪਸੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਕਈ ਆਰੋਪੀਆਂ ਦੇ ਨਾਂਅ ਸਾਹਮਣੇ ਆਏ। ਦੱਸ ਦੇਈਏ ਕਿ ਸਿੱਧੂ ਦੇ ਮਾਪਿਆਂ ਵੱਲੋਂ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ ਦੀ ਜੰਗ ਜਾਰੀ ਹੈ। ਪੰਜਾਬ ਵਿੱਚ ਪੰਜਾਬੀ ਗਾਇਕਾ ਨੂੰ ਅਜਿਹੀਆਂ ਧਮਕੀਆਂ ਮਿਲਣਾ ਬਹੁਤ ਵੱਡਾ ਖਤਰਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਕਈ ਲੋਕ ਪੰਜਾਬ ਦੀ ਮਾਨ ਸਰਕਾਰ ਅੱਗੇ ਸਵਾਲ ਚੁੱਕ ਰਹੀ ਹੈ, ਆਖਿਰ ਪੰਜਾਬ ਵਿੱਚ ਕੋਈ ਸੁਰੱਖਿਅਤ ਕਿਉਂ ਨਹੀਂ ਹੈ।