Sidhu Moose Wala: ਨਿੱਕੇ ਮੂਸੇਵਾਲਾ ਦਾ ਵੀਡੀਓ ਵਾਇਰਲ, ਮਾਤਾ ਚਰਨ ਕੌਰ ਨਾਲ ਵੇਖੋ ਪਿਆਰੀ ਝਲਕ
Sidhu Moose Wala little Brother Video: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੀਆਂ ਉਨ੍ਹਾਂ
Sidhu Moose Wala little Brother Video: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੀਆਂ ਉਨ੍ਹਾਂ ਦੇ ਛੋਟੇ ਪੁੱਤਰ ਸ਼ੁਭਦੀਪ ਨਾਲ ਕਈ ਝਲਕੀਆਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਇਸ ਵਿਚਾਲੇ ਛੋਟੇ ਸਿੱਧੂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਮਾਤਾ ਚਰਨ ਕੌਰ ਉਸ ਨੂੰ ਪਿਆਰ ਨਾਲ ਨਿਹਾਰਦੇ ਹੋਏ ਨਜ਼ਰ ਆ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...
ਦੱਸ ਦੇਈਏ ਕਿ ਇਹ ਵੀਡੀਓ ਦੈਨਿਕ ਸਵੇਰਾ ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਉੱਪਰ ਪ੍ਰਸ਼ੰਸਕ ਆਪਣਾ ਪਿਆਰ ਲੁੱਟਾ ਰਹੇ ਹਨ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਛੋਟੇ ਸਿੱਧੂ ਮੂਸੇਵਾਲਾ ਨੂੰ ਇੱਕ ਮਹਿਲਾ ਆਪਣੀ ਗੋਦ ‘ਚ ਚੁੱਕਦੀ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
View this post on Instagram
ਕਾਬਿਲੇਗੌਰ ਹੈ ਕਿ ਨਿੱਕੇ ਸਿੱਧੂ ਮੂਸੇਵਾਲਾ ਦਾ ਜਨਮ ਮਾਰਚ ਮਹੀਨੇ ‘ਚ ਹੋਇਆ ਸੀ ਅਤੇ ਇਸ ਦੀ ਜਾਣਕਾਰੀ ਬਲਕੌਰ ਸਿੱਧੂ ਨੇ ਆਪਣੇ ਛੋਟੇ ਪੁੱਤਰ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਸੀ। ਇਸ ਤੋਂ ਇਲਾਵਾ ਮਾਤਾ ਚਰਨ ਕੌਰ ਆਪਣੇ ਪੁੱਤਰ ਸਿੱਧੂ ਦੀ ਯਾਦ ਵਿੱਚ ਕਈ ਪੋਸਟਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕਰਦੀ ਰਹਿੰਦੀ ਹੈ।
29 ਮਈ ਨੂੰ ਮੂਸੇਵਾਲਾ ਦੀ ਦੂਸਰੀ ਬਰਸੀ
ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਦੂਸਰੀ ਬਰਸੀ ਦਾ ਸਮਾਗਮ ਕੀਤਾ ਜਾਏਗਾ। ਇਸਦੀ ਜਾਣਕਾਰੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਸੀ। ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਰਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੂਸਰੀ ਬਰਸੀ ਵਾਹਿਗੁਰੂ ਦੇ ਘਰੋ ਇੰਨਸਾਫ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆ ਸ੍ਰੀ ਸੁੱਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024 ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਆਪ ਜੀ ਨੂੰ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਦੀ ਹੈ।