Sidhu Moose wala Fater Balkaur Singh: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਪੁੱਤਰ ਦੀ ਖੂਨ ਨਾਲ ਲਥਪੱਥ ਟੀ-ਸ਼ਰਟ ਪਾ ਕੇ ਅਦਾਲਤੀ ਪੇਸ਼ੀਆਂ ’ਤੇ ਜਾਣਾ ਸ਼ੁਰੂ ਕਰ ਦੇਣਗੇ। 


ਸਿੱਧੂ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਛੇ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਐਤਵਾਰ ਨੂੰ ਪਿੰਡ ਮੂਸਾ ਵਿੱਚ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਕਾਲੇ ਰੰਗ ਦੀਆਂ ਐਨਕਾਂ ਲਾ ਕੇ ਪੇਸ਼ੀਆਂ ਭੁਗਤਣ ਸਬੰਧੀ ਟਿੱਪਣੀ ਕਰਦਿਆਂ ਕਿਹਾ, “ਜਦੋਂ ਅਸੀਂ ਉਸ ਗੈਂਗਸਟਰ ਨੂੰ ਭਾਰੀ ਸੁਰੱਖਿਆ ਹੇਠ ਚਿਹਰੇ ’ਤੇ ਬ੍ਰਾਂਡਡ ਐਨਕਾਂ ਲਾ ਕੇ ਪੇਸ਼ੀ ਭੁਗਤਣ ਲਈ ਜਾਂਦਿਆਂ ਦੇਖਦੇ ਹਾਂ ਤਾਂ ਬਹੁਤ ਦੁੱਖ ਹੁੰਦਾ ਹੈ। 


ਉਨ੍ਹਾਂ ਕਿਹਾ ਕਿ ਬਿਸ਼ਨੋਈ ਵੱਲੋਂ ਜੇਲ੍ਹਾਂ ਵਿੱਚੋਂ ਇੱਕ ਨਿਊਜ਼ ਚੈਨਲ ਨੂੰ ਦੋ ਵਾਰ ਇੰਟਰਵਿਊ ਦੇਣ ਦੇ ਪੰਜ ਮਹੀਨਿਆਂ ਬਾਅਦ ਵੀ, ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਕੋਈ ਬਿਆਨ ਨਹੀਂ ਦਿੱਤਾ।’’ ਉਨ੍ਹਾਂ ਨੇ ਜਸਟਿਸ ਫਾਰ ਸਿੱਧੂ ਮੂਸੇਵਾਲਾ ਸਮੇਤ ਨਾਅਰਿਆਂ ਵਾਲਾ ਕੁੜਤਾ ਤੇ ਕਤਲ ਨਾਲ ਜੁੜੀਆਂ ਤਸਵੀਰਾਂ ਵੀ ਦਿਖਾਈਆਂ। 


ਉਨ੍ਹਾਂ ਕਿਹਾ ਕਿ ਉਹ ਨਿਆਂਪਾਲਿਕਾ ਦਾ ਸਤਿਕਾਰ ਕਰਦੇ ਹਨ, ਰੱਬ ਤੋਂ ਬਾਅਦ, ਉਨ੍ਹਾਂ ਨੂੰ ਨਿਆਂਪਾਲਿਕਾ ਵਿੱਚ ਵਿਸ਼ਵਾਸ ਹੈ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇੱਕ ਦਿਨ ਪਰਿਵਾਰ ਨੂੰ ਇਨਸਾਫ ਜ਼ਰੂਰ ਮਿਲੇਗਾ। ਜੇ ਸਰਕਾਰ ਨੇ ਆਪਣੀ ਨੀਤੀ ਨਾ ਬਦਲੀ ਤਾਂ ਉਹ ਆਪਣੇ ਪੁੱਤਰ ਦੇ ਖੂਨ ਨਾਲ ਲਥਪੱਥ ਕੱਪੜੇ ਪਾ ਕੇ ਸੜਕਾਂ ’ਤੇ ਨਿਕਲ ਆਵੇਗਾ।


Read More: Entertainment News Live: ਸੋਨਮ ਬਾਜਵਾ ਨੇ ਲਗਾਇਆ ਹੌਟਨੇਸ ਦਾ ਤੜਕਾ, ਗਦਰ 2- ਡ੍ਰੀਮ ਗਰਲ-2 ਨੇ ਦਿਖਾਇਆ ਜਲਵਾ ਸਣੇ ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।