Sidhu Moosewala First Death Anniversary: ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਯਾਨਿ ਕੱਲ੍ਹ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਮੂਸੇਵਾਲਾ ਨੂੰ ਦੁਨੀਆ ਤੋਂ ਗਏ  ਇੱਕ ਸਾਲ ਪੂਰਾ ਹੋ ਜਾਵੇਗਾ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ। ਉਸ ਦੀਆਂ ਯਾਦਾਂ ਪਰਿਵਾਰ ਅਤੇ ਕਰੀਬੀ ਦੋਸਤਾਂ ਦੇ ਨਾਲ-ਨਾਲ ਅੱਜ ਵੀ ਫਿਲਮੀ ਸਿਤਾਰਿਆਂ ਦੀਆਂ ਅੱਖਾਂ ਨਮ ਕਰ ਜਾਂਦੀਆਂ ਹਨ। ਦੱਸ ਦੇਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਅਜਿਹੇ ਸਿਤਾਰੇ ਹਨ, ਜੋ ਸਿੱਧੂ ਦੀ ਯਾਦ ਵਿੱਚ ਅਕਸਰ ਕੋਈ-ਨਾ-ਕੋਈ ਪੋਸਟ ਸਾਂਝੀ ਕਰਦੇ ਰਹਿੰਦੇ ਹਨ। ਇਸ ਵਿਚਕਾਰ ਸੰਨੀ ਮਾਲਟਨ, ਬਾਰਬੀ ਮਾਨ ਅਤੇ ਉਨ੍ਹਾਂ ਦਾ ਭਤੀਜਾ ਸਾਹਿਬ ਪ੍ਰਤਾਪ ਸਿੱਧੂ (sahib partap sidhu) ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਮਰਹੂਮ ਗਾਇਕ ਦੀ ਅਕਸਰ ਕੋਈ ਨਾ ਕੋਈ ਯਾਦ ਸਾਂਝੀ ਕਰਦੇ ਰਹਿੰਦੇ ਹਨ। 




ਦੱਸ ਦੇਈਏ ਕਿ ਬਾਰਬੀ ਮਾਨ ਵੱਲੋਂ ਸਿੱਧੂ ਨੂੰ ਯਾਦ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ। ਇਸ ਤੋਂ ਇਲਾਸਾ ਸੰਨੀ ਮਾਲਟਨ ਵੱਲੋਂ ਆਪਣੇ ਇਕ ਲਾਈਵ ਸ਼ੋਅ ਦਾ ਵੀਡੀਓ ਕਲਿੱਪ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਹ ਸਿੱਧੂ ਨੂੰ ਯਾਦ ਕਰਦੇ ਹੋਏ ਦਿਖਾਈ ਦੇ ਰਹੇ ਹਨ।





 
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਅਜਿਹੇ ਕਈ ਸਿਤਾਰੇ ਹਨ, ਜੋ ਸਿੱਧੂ ਨਾਲ ਜੁੜੀਆਂ ਪੋਸਟਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਿੱਚ ਗਾਇਕਾ ਅਫਸਾਨਾ ਖਾਨ, ਸੋਨਮ ਬਾਜਵਾ ਦਾ ਨਾਂਅ ਵੀ ਸ਼ਾਮਲ ਹੈ।





 
ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਕਰਵਾਏ ਜਾ ਰਹੇ ਹਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਉੱਥੇ ਪੁੱਜੀ। ਇਸ ਦੌਰਾਨ ਉਨ੍ਹਾਂ ਦੀਆਂ ਨਮ ਅੱਖਾਂ ਨੇ ਉੱਥੇ ਮੌਜੂਦ ਲੋਕਾਂ ਨੂੰ ਵੀ ਭਾਵੁਕ ਕਰ ਦਿੱਤਾ। 


ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ 29 ਮਈ ਯਾਨਿ ਕੱਲ ਇੱਕ ਸਾਲ ਪੂਰਾ ਹੋ ਜਾਵੇਗਾ, ਪਰ ਹਾਲੇ ਤੱਕ ਉਸ ਦੇ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਇਨਸਾਫ ਨਹੀਂ ਮਿਲਿਆ ਹੈ।