Sidhu Moose wala: ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੋਲੀ- ਅਕਾਲ ਪੁਰਖ ਸਾਹਮਣੇ ਲਿਆ ਰਿਹਾ ਉਹ ਚਿਹਰੇ, ਜਿਨ੍ਹਾਂ ਨੇ ਮੇਰੇ ਪੁੱਤ ਦੇ ਸਾਹ ਖੋਏ
Sidhu Moose wala Mother New Post: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਪਿਤਾ ਵੱਲੋਂ ਪੁੱਤਰ ਦੇ ਕਤਲ ਵਿੱਚ ਕਈ ਚਿਹਰੇ ਸਾਹਮਣੇ ਆਉਣ ਤੇ ਪੋਸਟ ਸਾਂਝੀ ਕਰ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਦੱਸ ਦੇਈਏ ਕਿ
Sidhu Moose wala Mother New Post: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਪਿਤਾ ਵੱਲੋਂ ਪੁੱਤਰ ਦੇ ਕਤਲ ਵਿੱਚ ਕਈ ਚਿਹਰੇ ਸਾਹਮਣੇ ਆਉਣ ਤੇ ਪੋਸਟ ਸਾਂਝੀ ਕਰ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਦੱਸ ਦੇਈਏ ਕਿ ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਸਿੱਧੂ ਦੀ ਯਾਦ ਵਿੱਚ ਆਏ ਦਿਨ ਨਵੀਂ ਪੋਸਟ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਇਹ ਪੋਸਟਾਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਜਾਂਦੀਆਂ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਹ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਲੋਕਾਂ ਦੇ ਨਵੇਂ-ਨਵੇਂ ਚਿਹਰੇ ਸਾਹਮਣੇ ਆਉਣ ਤੇ ਪ੍ਰਤੀਕਿਰਿਆ ਦਿੱਤੀ ਗਈ ਹੈ।
View this post on Instagram
ਮਾਤਾ ਚਰਨ ਕੌਰ ਵੱਲੋਂ ਇਹ ਪੋਸਟ ਪੁੱਤਰ ਸਿੱਧੂ ਮੂਸੇਵਾਲਾ ਦੀ ਤਸਵੀਰ ਦੇ ਨਾਲ ਕੈਪਸ਼ਨ ਦੇ ਸਾਂਝੀ ਕੀਤੀ ਗਈ ਹੈ। ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਪ੍ਰਮਾਤਮਾ ਜ਼ਰੂਰ ਇਨਸਾਫ ਕਰੇਗਾ ਮਾਤਾ ਜੀ ਉਹਨਾਂ ਪਾਪੀਆਂ ਨੂੰ ਅਜਿਹੀ ਸ਼ਜਾ ਮਿਲੇਗੀ ਉਹਨਾਂ ਦੀਆਂ ਪੁਸ਼ਤਾਂ ਯਾਦ ਰੱਖਣਗੀਆਂ 🙏🏻💔#justiceforsidhumoosewala😢... ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰਦੇ ਹੋਏ ਕਿਹਾ ਮਾਂ ਤੇਰਾ ਪੁੱਤ ਇੱਕ ਪ੍ਰੇਰਨਾ ਹੈ ਸਾਡੇ ਸਮਾਜ ਲਈ ਸਿੱਧੂ ਦੇ ਕਤਲ ਦਾ ਇਨਸਾਫ ਮਿਲ ਕੇ ਰਹੇਗਾ ਭਾਵੇਂ ਸਮਾਂ ਲੱਗ ਰਿਹਾ ਹੈ ਸਿੱਧੂ ਇਹਨਾਂ ਜਾਲਮਾ ਦੀ ਛਾਤੀ ਤੇ ਬਹਿ ਗਿਆ ਹੈ ਜਾਲਮ ਕਦੋ ਤੱਕ ਲੁੱਕਣਗੇ...
ਕਾਬਿਲੇਗੌਰ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।