Charan Kaur new post: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਉਨ੍ਹਾਂ ਦੀ ਮਾਤਾ ਚਰਨ ਕੌਰ ਨੂੰ ਹਰ ਦਿਨ ਰੁਲਾ ਜਾਂਦੀ ਹੈ। ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਸਿੱਧੂ ਦੀ ਯਾਦ ਵਿੱਚ ਆਏ ਦਿਨ ਨਵੀਂ ਪੋਸਟ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਇਹ ਪੋਸਟਾਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਜਾਂਦੀਆਂ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਹ ਨਫਰਤ ਕਰਨ ਵਾਲਿਆਂ ਨੂੰ ਫਿਰ ਦੁਹਾਈ ਪਾ ਰਹੀ ਹੈ। ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਸ਼ੇਅਰ ਕਰ ਉਸ ਵਿੱਚ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਕਹੀਆਂ ਹਨ।







ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਜੇ ਖਤਮ ਕਰਨਾ ਸੀ ਮੇਰੇ ਪੁੱਤ ਨੂੰ ਕਲਾਕਾਰੀ ਨਾਲ ਕਰਦੇ ਗੰਦੀ ਰਾਜਨੀਤੀ ਨਾਲ ਨੀ ਉਸਨੂੰ ਖਤਮ ਕਰਕੇ ਵੀ ਖਤਮ ਨੀ ਕਰ ਸਕੇ l ਮਾਣ ਐ ਸ਼ੁਭ ਪੁੱਤ ਤੇਰੇ ਤੇ... 


ਗਾਇਕ ਦੀ ਮਾਤਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜਿਹਨਾਂ ਦੇ ਮੁਕਾਬਲੇ ਨਹੀਂ ਹੁੰਦੇ ਉਹ ਮਰਵਾ ਦਿੱਤੇ ਜਾਂਦੇ ਨੇ ਪਰ ਉਹ ਮਰਦੇ ਨਹੀਂ ਅਮਰ ਹੋ ਜਾਂਦੇ ਨੇ #justiceforsidhumoosewala😢... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਜੋਂ ਕੰਮ ਬਾਈ ਨੇ 5 ਸਾਲ ਚ ਕਰਤੇ ਓਹ ਕੋਇ 100 ਸਾਲ ਚ ਵੀ ਨੀ ਕਰ ਸਕਦਾ 💯...


ਕਾਬਿਲੇਗੌਰ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।