Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੀਡੀਓ ਸਾਂਝੀ ਕਰ ਬੋਲੀ- 'ਤੈਨੂੰ ਯਾਦ ਕਰਨ ਵਾਲਿਆਂ ਦੇ ਬੋਲ ਸੁਣਕੇ ਪਾਟਦੈ ਕਾਲਜਾ'
Charan Kaur Shared Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਕਈ ਅਜਿਹੇ ਵੀਡੀਓ ਅਤੇ ਤਸਵੀਰਾਂ ਵੀ ਵਾਈਰਲ
Charan Kaur Shared Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਕਈ ਅਜਿਹੇ ਵੀਡੀਓ ਅਤੇ ਤਸਵੀਰਾਂ ਵੀ ਵਾਈਰਲ ਹੋ ਰਹੀਆਂ ਹਨ ਜਿੰਨ੍ਹਾਂ ਵਿੱਚ ਦਰਸ਼ਕਾਂ ਨੂੰ ਸਿੱਧੂ ਮੂਸੇਵਾਲਾ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦਾ 11 ਜੂਨ ਨੂੰ ਜਨਮਦਿਨ ਮਨਾਇਆ ਜਾਵੇਗਾ। ਇਸ ਮੌਕੇ ਕਲਾਕਾਰ ਦੇ ਪ੍ਰਸ਼ੰਸਕਾਂ ਵੱਲੋਂ ਕਈ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਸਿੱਧੂ ਦੇ ਨਜ਼ਰ ਆ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...
View this post on Instagram
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕਰਦੇ ਹੋਏ ਇਸ ਉੱਪਰ ਇੱਕ ਕੈਪਸ਼ਨ ਦਿੱਤਾ ਹੈ। ਉਨ੍ਹਾਂ ਲਿਖਿਆ, ਸ਼ੁੱਭ ਪੁੱਤ ਕਿੰਨਾ ਮਿਸ ਕਰਦੇ ਨੇ ਤੈਨੂੰ ਚੌਹਣ ਵਾਲੇ...ਇੰਨਾ ਦੇ ਅਜਿਹੇ ਬੋਲ ਸੁਣਕੇ ਕਾਲਜਾ ਪਾਟਦੈ ਪੁੱਤ... ਅਫਸੋਸ ਅਸੀ ਤੈਨੂੰ ਬੁਰੀਆਂ ਨਜ਼ਰਾਂ ਤੋਂ ਨਹੀਂ ਬਚਾ ਸਕੇ...
ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਭਾਵੁਕ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜੱਟ ਦਿਲ ਦਾ ਨਈ ਸੀ ਮਾੜਾ ਤਾਹਿਂਉ ਮਾੜੀ ਹੋਈ ਏ...ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਜਦੋਂ ਦਾ ਗਿਆ ਜਹਾਨੋਂ ਇਦਾਂ ਲਗਦਾ ਜਿਵੇਂ ਕੋਈ ਆਪਣਾ ਹੀ ਤੁਰ ਗਿਆ … ਹੈਰਾਨੀ ਇਸ ਗਲ ਦੀ ਹੈ ਕਿ ਕੋਈ ਬਿਨਾ ਮਿਲੇ ਹੀ ਜਿਦੰਗੀ ਵਿਚ ਇਸ ਹੱਦ ਤਕ ਕਿੱਦਾਂ ਜਗਾ ਬਣਾ ਸਕਦੈ😓😓😓😔😔
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ ਦੀ ਜੰਗ ਲੜ ਰਹੇ ਹਨ। ਉਹ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪੋਸਟਾਂ ਸ਼ੇਅਰ ਕਰ ਸਰਕਾਰ ਤੋਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਸੀ। ਹੁਣ 11 ਜੂਨ ਨੂੰ ਮਰਹੂਮ ਗਾਇਕ ਦਾ ਜਨਮਦਿਨ ਮਨਾਇਆ ਜਾਵੇਗਾ। ਇਸ ਮੌਕੇ ਸ਼੍ਰੀ ਸਹਿਜ ਪਾਠ 5 ਜੂਨ ਨੂੰ ਸ਼ੁਰੂ ਹੋਵੇਗਾ ਅਤੇ ਇਸ ਦੇ ਭੋਗ ਸਿੱਧੂ ਦੇ ਜਨਮਦਿਨ ਵਾਲੇ ਦਿਨ ਯਾਨਿ ਕਿ 11 ਜੂਨ ਨੂੰ ਪਾਏ ਜਾਣਗੇ। ਇਸ ਦੇ ਨਾਲ-ਨਾਲ ਸਿੱਧੂ ਦੀ ਯਾਦ 'ਚ ਗੁਰਦੁਆਰਾ ਸਾਹਿਬ 'ਚ ਸ਼ਬਦ ਕੀਰਤਨ ਵੀ ਕਰਵਾਇਆ ਜਾਵੇਗਾ।