Sidhu Moose wala Death Anniversary: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਦੱਸ ਦੇਈਏ ਕਿ ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਅੱਜ ਯਾਨੀ ਬੁੱਧਵਾਰ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਦੂਜੀ ਬਰਸੀ ਦੇ ਕਈ ਸਮਾਗਮ ਕਰਵਾਏ ਜਾ ਰਹੇ ਹਨ। ਪਰ ਪ੍ਰਸ਼ੰਸਕਾਂ ਨੂੰ ਜਾਣ ਕੇ ਹੈਰਾਨੀ ਅਤੇ ਦੁੱਖ ਹੋਏਗਾ ਕਿ ਇਸ ਵਾਰ ਮੂਸੇਵਾਲਾ ਦੀ ਯਾਦ ਵਿੱਚ ਕੋਈ ਪਿੰਡ ਮਾਨਸਾ ਵਿੱਚ ਕੋਈ ਵੱਡਾ ਸਮਾਗਮ ਨਹੀਂ ਕਰਵਾਇਆ ਜਾ ਰਿਹਾ ਹੈ। ਇਸਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਦਿੱਤੀ ਗਈ ਹੈ। 


ਜਾਣੋ ਫੈਨਜ਼ ਨੂੰ ਕਿਉਂ ਕੀਤੀ ਅਜਿਹੀ ਅਪੀਲ


ਦਰਅਸਲ, ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਕਾਰਨ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਚੋਣਾਂ ਅਤੇ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਹਰੋਂ ਵੀ ਘੱਟ ਲੋਕ ਬੁਲਾਏ ਗਏ ਹਨ। ਇੱਥੋਂ ਤੱਕ ਕਿ ਬਹੁਤ ਚੋਣਵੇਂ ਲੋਕਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮ ਵਿੱਚ ਕੇਵਲ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਲ ਹੋਣਗੇ। ਵਧਦੀ ਗਰਮੀ ਦੇ ਮੱਦੇਨਜ਼ਰ ਆਮ ਲੋਕਾਂ ਦੇ ਆਉਣ-ਜਾਣ ਦੀ ਮਨਾਹੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਨੂੰ ਬਹੁਤ ਛੋਟਾ ਅਤੇ ਸਾਦਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਧਾਰਮਿਕ ਰਸਮਾਂ ਹੁੰਦੀਆਂ ਹਨ।





ਏਜੰਸੀਆਂ ਅਜੇ ਵੀ ਕਰ ਰਹੀਆਂ ਜਾਂਚ


ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਪੁਲਿਸ ਨਾਲ ਮੁੱਠਭੇੜ ਵਿੱਚ ਦੋ ਮੁਲਜ਼ਮ ਮਾਰੇ ਗਏ। ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਏਜੰਸੀਆਂ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।



Read More: Sidhu Moose Wala: ਸਿੱਧੂ ਮੂਸੇਵਾਲਾ ਦੀ ਯਾਦ 'ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਬੋਲੇ- 'ਪੁੱਤ ਅੱਜ ਦਾ ਦਿਨ ਬਹੁਤ ਔਖਾ'