Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਨੂੰ ਭਜਾਉਣ ਵਾਲੇ ਇੰਸਪੈਕਟਰ ਨੂੰ ਹਾਈਕੋਰਟ ਤੋਂ ਝਟਕਾ
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਪਵਨ ਟੀਨੂੰ ਨੂੰ ਜੇਲ੍ਹ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਪਵਨ ਟੀਨੂੰ ਨੂੰ ਜੇਲ੍ਹ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਇੰਸਪੈਕਟਰ ਪ੍ਰੀਤਪਾਲ ਸਿੰਘ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਅਦਾਲਤ ਨੇ ਕਿਹਾ ਕਿ ਪ੍ਰੀਤਪਾਲ ਨੇ ਪੁਲਿਸ ਅਧਿਕਾਰੀ ਹੋਣ ਦੇ ਨਾਤੇ ਇੱਕ ਅਪਰਾਧੀ ਦਾ ਸਾਥ ਦਿੱਤਾ ਸੀ, ਜੋ ਆਪਣੇ ਆਪ ਵਿੱਚ ਇੱਕ ਅਪਰਾਧ ਹੈ। ਪ੍ਰਿਤਪਾਲ ਸਿੰਘ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਨੂੰ ਇਸ ਕੇਸ ਵਿੱਚ ਜ਼ਮਾਨਤ ਦਿੱਤੀ ਜਾਵੇ, ਜਦੋਂਕਿ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਉਸ ਦੀਆਂ ਸਾਰੀਆਂ ਦਲੀਲਾਂ ਦਾ ਵਿਰੋਧ ਕੀਤਾ।
ਸਰਕਾਰੀ ਵਕੀਲ ਨੇ ਕਿਹਾ ਕਿ ਉਹ ਵਿਅਕਤੀ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਿੰਮੇਵਾਰ ਸੀ। ਜੇ ਉਹ ਦੋਸ਼ੀ ਨਾਲ ਹੀ ਮਿਲ ਜਾਵੇ ਤਾਂ ਬਾਕੀ ਕੀ ਆਸ ਰਹਿ ਜਾਵੇਗੀ? ਇਸ ਦੇ ਨਾਲ ਹੀ ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਇਆ ਹੈ। ਅਜਿਹੇ 'ਚ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।