ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ 'ਡਾਕਟਰ' ਦਾ ਟੀਜ਼ਰ ਸਾਹਮਣੇ ਆ ਚੁੱਕਿਆ ਹੈ। ਇਸ ਗੀਤ ਦੇ ਟੀਜ਼ਰ ਨੂੰ ਬਹੁਤ ਹੀ ਰੋਚਕ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ। ਗਾਣੇ ਦੇ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ੁਰੂਆਤ ‘ਚ ਇੱਕ ਪੋਸਟਰ ਲਗਾਇਆ ਗਿਆ ਹੈ, ਜਿਸ ‘ਚ ਲਿਖਿਆ ਗਿਆ ਹੈ 'ਡਾਕਟਰ 5911 ਦੋ ਗੋਲੀ ਵਾਲਾ'। ਇੱਥੇ ਮਰ ਰਹੇ ਬੰਦਿਆਂ ਨੂੰ ਜਿਉਂਦਾ ਕੀਤਾ ਜਾਂਦਾ ਹੈ ਅਤੇ ਜਿਉਂਦੇ ਬੰਦਿਆਂ ਨੂੰ ਮਾਰਿਆ ਜਾਂਦਾ ਹੈ।

ਦੱਸ ਦਈਏ ਕਿ ਸਿੱਧੂ ਮੁਸੇਵਾਲਾ ਦੇ ਇਸ ਗੀਤ ਦਾ ਟੀਜ਼ਰ ਬਹੁਤ ਹੀ ਦਿਲਚਸਪ ਹੈ ਇਸ ‘ਚ ਕੀ ਖ਼ਾਸ ਹੋਵੇਗਾ ਇਹ ਪੂਰਾ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇਣ ਵਾਲੇ ਸਿੱਧੂ ਮੂਸੇਵਾਲਾ ਜਲਦ ਹੀ ਆਪਣਾ ਨਵਾਂ ਗੀਤ ‘ਡਾਕਟਰ’ ਲੈ ਕੇ ਆ ਰਹੇ ਹਨ। ਇਸ ਗੀਤ ਦੀ ਫ੍ਰਸਟ ਲੁੱਕ ਸਾਹਮਣੇ ਆ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ


ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਇਸ ਗੀਤ ਦੀ ਬੇਸਬਰੀ ਨਾਲ ਉਡੀਕ ਹੈ। ਇਸ ਗੀਤ ‘ਚ ਕੀ ਖ਼ਾਸ ਹੋਵੇਗਾ ਇਹ ਤਾਂ ਗੀਤ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਲੱਗੇਗਾ। ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904