Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਵਾਰ ਨੂੰ ਮਿਲੇ ਹੁੰਗਾਰੇ ਤੋਂ ਉਨ੍ਹਾਂ ਦਾ ਪਰਿਵਾਰ ਖੁਸ਼ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਵਾਰ’ ਦੇ ਰਿਲੀਜ਼ ਹੋਣ ਤੋਂ ਬਾਅਦ ਜਿਸ ਰੂਪ ਵਿੱਚ ਪ੍ਰਸ਼ੰਸਕਾਂ ਵੱਲੋਂ ਪਿਆਰ ਤੇ ਸਤਿਕਾਰ ਦਿੱਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ। 


ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਆਵਾਜ਼ ਜ਼ਿੰਦਾ ਰਹੇਗੀ ਤੇ ਹਰ ਛੇ ਮਹੀਨਿਆਂ ਬਾਅਦ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਜਾਰੀ ਕੀਤਾ ਜਾਇਆ ਕਰੇਗਾ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਦੂਜਾ ਗੀਤ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਯੂਟਿਊਬ ਉੱਪਰ ਬੈਨ ਵੀ ਕਰ ਦਿੱਤਾ ਗਿਆ ਸੀ। 


 


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰਿਲੀਜ਼ ਕੀਤਾ ਗਿਆ ਸੀ। ਯੂਟਿਊਬ ਚੈਨਲ ’ਤੇ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਗੀਤ ਨੂੰ ਲੱਖਾਂ ਵਿਊਜ਼ ਤੇ ਲਾਈਕਸ ਮਿਲ ਗਏ। 


ਇਸ ਗੀਤ ’ਤੇ ਲੱਖਾਂ ਪ੍ਰਸ਼ੰਸਕਾਂ ਨੇ ਟਿੱਪਣੀਆਂ ਵੀ ਕੀਤੀਆਂ ਹਨ ਜੋ ਸਿੱਧੂ ਦੀ ਮਕਬੂਲੀਅਤ ਨੂੰ ਦਰਸਾਉਂਦੀਆਂ ਹਨ। ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ। ਨਵਾਂ ਗੀਤ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲੂਆ ਨੂੰ ਸਮਰਪਿਤ ਕੀਤਾ ਗਿਆ ਹੈ। ਯਾਦ ਰਹੇ ਸਿੱਧੂ ਮੂਸੇਵਾਲਾ ਦਾ ਮਾਨਸਾ ਨੇੜੇ ਪਿੰਡ ਜਵਾਹਰਕੇ ਵਿਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: