ਪੜਚੋਲ ਕਰੋ

ਸਿੱਧੂ ਮੂਸੇਵਾਲਾ ਕਦੇ ਨਹੀਂ ਸੁਧਰ ਸਕਦਾ, ਪੰਜਾਬ ਪੁਲਿਸ ਨੇ ਕਬੂਲਿਆ

ਪੰਜਾਬ ਪੁਲਿਸ ਨੇ ਹਥਿਆਰਾਂ ਦੇ ਮਾਮਲੇ ਵਿੱਚ ਵਿਵਾਦਾਂ ਦੇ ਬਾਦਸ਼ਾਹ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਾਣ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਅਪਰਾਧ ਸ਼ਾਖਾ ਨੇ ਉਸ ਦੇ ਨਵੇਂ ਗਾਣੇ ‘ਸੰਜੂ’ ਰਾਹੀਂ ਹਿੰਸਾ ਤੇ ਬੰਦੂਕ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਮੂਸੇਵਾਲਾ ਖ਼ਿਲਾਫ਼ ਇੱਕ ਹੋਰ ਕੇਸ ਦਾਇਰ ਕੀਤਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਪੁਲਿਸ ਨੇ ਕਬੂਲਿਆ ਲਿਆ ਹੈ ਕਿ ਵਿਵਾਦਾਂ ਦਾ ਬਾਦਸ਼ਾਹ ਗਾਇਕ ਸਿੱਧੂ ਮੂਸੇਵਾਲਾ ਕਦੇ ਨਹੀਂ ਸੁਧਰ ਸਕਦਾ। ਇਹ ਗੱਲ ਖੁਦ ਏਡੀਜੀਪੀ ਤੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਨਿਰਦੇਸ਼ਕ ਅਰਪਿਤ ਸ਼ੁਕਲਾ ਨੇ ਕਬੂਲੀ ਹੈ। ਪੁਲਿਸ ਨੇ ਮੂਸੇਵਾਲਾ ਖਿਲਾਫ ਕਈ ਕੇਸ ਦਰਜ ਕੀਤੇ ਹਨ ਪਰ ਉਸ ਨੇ ਤਾਜ਼ਾ ਗਾਣੇ 'ਸੰਜੂ' ਵਿੱਚ ਪੁਲਿਸ ਦਾ ਹੀ ਮਜ਼ਾਕ ਉਡਾ ਦਿੱਤਾ। ਹੁਣ ਪੁਲਿਸ ਵੀ ਪ੍ਰੇਸ਼ਾਨ ਹੈ। ਏਡੀਜੀਪੀ ਸ਼ੁਕਲਾ ਨੇ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਹਾਲ ਹੀ ਵਿੱਚ ਗਾਇਆ ਗਾਣਾ ਨਾ ਸਿਰਫ ਪੁਲਿਸ ਤੇ ਨਿਆਂਪਾਲਿਕਾ ਦਾ ਮਜ਼ਾਕ ਉਡਾਉਂਦਾ ਹੈ ਸਗੋਂ ਇਹ ਵੀ ਦਰਸਾਉਂਦਾ ਹੈ ਕਿ ਗਾਇਕ ਕਦੇ ਨਹੀਂ ਸੁਧਰ ਸਕਦਾ ਤੇ ਉਹ ਵਾਰ-ਵਾਰ ਇਸ ਤਰ੍ਹਾਂ ਦੇ ਜੁਰਮਾਂ ਨੂੰ ਜਾਰੀ ਰੱਖੇਗਾ। ਸ਼ੁਕਲਾ ਨੇ ਕਿਹਾ ਕਿ ਮੂਸੇਵਾਲਾ ਦੇ ਗਾਣੇ 'ਚ ਏਕੇ 47 ਰਾਈਫਲਾਂ ਤੇ ਹੋਰ ਹਥਿਆਰਾਂ ਦੀ ਵਰਤੋਂ ਜਾਣਬੁੱਝ ਕੇ ਕੀਤੀ ਗਈ ਹੈ ਜੋ ਸਰਹੱਦੀ ਰਾਜ ਦੇ ਨੌਜਵਾਨਾਂ ਨੂੰ ਭੜਕਾਉਣ ਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਨ੍ਹਾਂ ਨੇ 80 ਤੇ 90 ਦੇ ਦਹਾਕੇ ਵਿੱਚ ਅੱਤਵਾਦ ਦੇ ਕਾਲੇ ਦੌਰ ਦਾ ਸਾਹਮਣਾ ਕੀਤਾ ਹੈ। ਸ਼ੁਕਲਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਉਹ ਹਾਲ ਹੀ ਦੇ ਗਾਣੇ ਨੂੰ ਆਪਣੀ ਤਾਰੀਫ ਵਜੋਂ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਖ਼ਿਲਾਫ਼ ਥਾਣਾ ਸਟੇਟ ਕ੍ਰਾਈਮ ਪੰਜਾਬ ਫੇਜ਼-4 ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 188/294/504/120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਗਾਣਾ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਗਿਆ। ਇਸ ਵਿੱਚ ਵੱਖ-ਵੱਖ ਕਿਸਮਾਂ ਦੀਆਂ ਐਫਆਈਆਰ ਨੂੰ ਪ੍ਰਾਈਡ ਦੱਸਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਕੇਸ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਪੁਲਿਸ ਛੇਤੀ ਹੀ ਹਾਈ ਕੋਰਟ ਵੱਲੋਂ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕਰੇਗੀ। ਸ਼ੁਕਲਾ ਨੇ ਅੱਗੇ ਕਿਹਾ ਕਿ ਗਾਣਾ ਨਾ ਸਿਰਫ ਗੈਰਕਾਨੂੰਨੀ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਦਾ ਹੈ, ਸਗੋਂ ਨਿਆਂਪਾਲਿਕਾ, ਪੁਲਿਸ ਤੇ ਵਕੀਲਾਂ ਨੂੰ ਵੀ ਨੀਵਾਂ ਵਿਖਾਉਂਦਾ ਹੈ। ਏਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨਿਰਦੇਸ਼ ਦਿੱਤੇ ਸੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲਾਈਵ ਸ਼ੋਅ ਦੌਰਾਨ ਕੋਈ ਵੀ ਗਾਣਾ ਸ਼ਰਾਬ, ਨਸ਼ਾ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲਾ ਸਟੇਜ 'ਤੇ ਨਾ ਗਾਇਆ ਜਾਵੇ। ਸ਼ੁਕਲਾ ਨੇ ਦੱਸਿਆ ਕਿ ਮੂਸੇਵਾਲਾ 'ਤੇ ਇਸੇ ਸਾਲ 1 ਫਰਵਰੀ ਨੂੰ ਮਾਨਸਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਸੀ। 4 ਮਈ ਨੂੰ ਬਰਨਾਲਾ ਪੁਲਿਸ ਨੇ ਕਰਫਿਊ ਦੌਰਾਨ ਏਕੇ-47 ਰਾਈਫਲ ਚੱਲਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਆਪਦਾ ਪ੍ਰਬੰਧਨ ਤੇ ਹਥਿਆਰ ਐਕਟ ਤਹਿਤ ਵੱਖਰੇ ਅਪਰਾਧ ਲਈ ਕੇਸ ਦਰਜ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget