Gurdas Maan: ਗੁਰਦਾਸ ਮਾਨ ਦੀ ਬੱਚੇ ਨਾਲ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ? ਨੂੰਹ ਸਿਮਰਨ ਕੌਰ ਗੁੱਸੇ 'ਚ ਬੋਲੀ...
Simran Kaur Mundi on Gurdas Maan With Small Child: ਪੰਜਾਬੀਆਂ ਦੇ ਮਾਣ ਤੇ ਬਾਲੀਵੁੱਡ ਵਿੱਚ ਹਿੱਟ ਗੀਤ ਦੇ ਚੁੱਕੇ ਗੁਰਦਾਸ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ।
Simran Kaur Mundi on Gurdas Maan With Small Child: ਪੰਜਾਬੀਆਂ ਦੇ ਮਾਣ ਤੇ ਬਾਲੀਵੁੱਡ ਵਿੱਚ ਹਿੱਟ ਗੀਤ ਦੇ ਚੁੱਕੇ ਗੁਰਦਾਸ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਆਪਣੇ ਗੀਤਾਂ ਅਤੇ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਇਸਦੇ ਨਾਲ ਹੀ ਉਹ ਆਪਣੇ ਪ੍ਰਸ਼ੰਸਕਾਂ ਵਿਚਾਲੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਹਮੇਸ਼ਾ ਐਕਟਿਵ ਵੀ ਰਹਿੰਦੇ ਹਨ। ਉਨ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਬੱਚੇ ਨਾਲ ਵੀਡੀਓ ਖੂਬ ਵਾਇਰਲ ਹੋ ਰਿਹਾ ਸੀ, ਜਿਸ ਨੂੰ ਵੇਖ ਪ੍ਰਸ਼ੰਸਕਾਂ ਦਾ ਇਹ ਕਹਿਣਾ ਸੀ ਕਿ ਗੁਰਦਾਸ ਮਾਨ ਆਪਣੇ ਪੋਤੇ ਨਾਲ ਵਿਖਾਈ ਦੇ ਰਹੇ ਹਨ। ਹਾਲਾਂਕਿ ਇਸ ਵੀਡੀਓ ਵਿੱਚ ਨਜ਼ਰ ਆਉਣ ਵਾਲਾ ਬੱਚਾ ਗੁਰਦਾਸ ਮਾਨ ਦਾ ਪੋਤਾ ਨਹੀਂ ਹੈ।
ਜੀ ਹਾਂ, ਇਸ ਦੀ ਪੁਸ਼ਟੀ ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਮੁੰਡੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕਰਦਿਆਂ ਨਿੱਜੀ ਨਿਊਜ਼ ਚੈਨਲ ਦੀ ਖਬਰ ਦਾ ਸਕ੍ਰੀਨਸ਼ੌਟ ਸਾਂਝਾ ਕੀਤਾ ਹੈ। ਇਸਦੇ ਨਾਲ ਹੀ ਅਦਾਕਾਰਾ ਸਿਮਰਨ ਨੇ ਲਿਖਿਆ ਕਿ ਪਹਿਲਾਂ ਕਰੋਸ ਚੈੱਕ ਕਰੋ, ਝੂਠੀਆਂ ਖਬਰਾਂ ਨੂੰ ਨਾ ਫੈਲਾਓ... ਤੁਸੀ ਵੀ ਵੇਖੋ ਅਦਾਕਾਰਾ ਦੀ ਇਹ ਪੋਸਟ...
ਕਾਬਿਲੇਗੌਰ ਹੈ ਕਿ ਗੁਰਦਾਸ ਮਾਨ ਦਾ ਇੱਕ ਛੋਟੇ ਬੱਚੇ ਨਾਲ ਵੀਡੀਓ ਵਾਇਰਲ ਹੋ ਰਿਹਾ ਸੀ। ਜ਼ਿਆਦਾਤਰ ਪ੍ਰਸ਼ੰਸਕ ਇਸ ਬੱਚੇ ਨੂੰ ਗੁਰਦਾਸ ਮਾਨ ਦੇ ਪੁੱਤਰ ਗੁਰਿਕ ਮਾਨ ਦਾ ਪੁੱਤਰ ਸਮਝ ਰਹੇ ਸਨ। ਹਾਲਾਂਕਿ ਇਸ ਵੀਡੀਓ ਵਿੱਚ ਉਹ ਕਿਸਦੇ ਬੱਚੇ ਨਾਲ ਨਜ਼ਰ ਆ ਰਹੇ ਹਨ, ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਗਿਆ ਤੇ ਫੈਨਜ਼ ਵੱਲੋਂ ਇਸ ਤੇ ਖੂਬ ਕਮੈਂਟਸ ਕੀਤੇ ਗਏ। ਇਹ ਵੀਡੀਓ manmohan_mm ਇੰਸਟਾਗ੍ਰਾਮ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਬੱਚਾ ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ਦਾ ਹੀ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਗੁਰਦਾਸ ਮਾਨ ਨੇ ਪੰਜਾਬੀ ਅਤੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗੁਰਦਾਸ ਮਾਨ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਿਸ ‘ਚ ਸੁਖਮਣੀ, ਵਾਰਿਸ ਸ਼ਾਹ, ਇਸ਼ਕ ਦਾ ਵਾਰਿਸ, ਦਿਲ ਵਿਲ, ਉੱਚਾ ਦਰ ਬਾਬੇ ਨਾਨਕ ਦਾ, ਨਨਕਾਣਾ, ਪਿਆਰ ਵਿਆਰ ਸਣੇ ਕਈ ਫ਼ਿਲਮਾਂ ‘ਚ ਉਹ ਆਪਣੀ ਸ਼ਾਨਦਾਰ ਅਦਾਕਾਰੀ ਵਿਖਾ ਚੁੱਕੇ ਹਨ। ਉਨ੍ਹਾਂ ਦੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।