Gurjit Sidhu Gill on Kulhad Pizza Viral Video: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਮਸ਼ਹੂਰ ਜੋੜੇ ਦਾ ਸੋਸ਼ਲ ਮੀਡੀਆ ਉੱਪਰ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਿੱਥੇ ਕੁਝ ਲੋਕਾਂ ਵੱਲੋਂ ਅਫਸੋਸ ਜਤਾਇਆ ਜਾ ਰਿਹਾ ਹੈ, ਉੱਥੇ ਹੀ ਕਈ ਲੋਕ ਇਸਦਾ ਸਵਾਦ ਲੈ ਰਹੇ ਹਨ। ਹਾਲਾਂਕਿ ਪੰਜਾਬੀ ਹੋਣ ਦੇ ਨਾਤੇ ਕਈ ਲੋਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪੇਜ਼ਾਂ ਉੱਪਰੋਂ ਡਿਲੀਟ ਕਰਨ ਦੀ ਗੱਲ ਕਰ ਰਹੇ ਹਨ, ਜਦਕਿ ਇਹ ਵੀਡੀਓ ਹਰ ਪਾਸੇ ਅੱਗ ਦੀ ਤਰ੍ਹਾਂ ਵਾਇਰਲ ਹੋ ਗਈ ਹੈ। ਇਸ ਵਿਚਾਲੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ  ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਗੱਲ ਕੀਤੀ ਗਈ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਹੋਏ ਵੀਡੀਓ ਦਾ ਸਵਾਦ ਲੈਣ ਵਾਲਿਆਂ ਨੂੰ ਲਾਹਨਤਾਂ ਪਾਈਆਂ ਹਨ। 


ਦਰਅਸਲ, ਪੰਜਾਬੀ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਸਿੱਧੂ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਇਹ ਹੈ ਪੰਜਾਬ, ਕਦੇ ਪੰਜਾਬ, ਕਦੇ ਪੰਜਾਬੀਆਂ ਨੂੰ ਬਾਕੀ ਮੇਹਣੇ ਮਾਰਦੇ ਸੀ, ਕਿ ਅਸੀ ਇੱਜ਼ਤਾ ਬਚਾਉਂਦੇ ਰਹੇ, ਗਜ਼ਨੀ ਦੇ ਬਾਜ਼ਾਰ ਚੋਂ, ਅੱਜ ਸ਼ਰਮ ਆ ਰਹੀ ਚਾਰੇ ਪਾਸੇ ਸੋਸ਼ਲ ਮੀਡੀਆ ਤੇ ਦੇਖ ਕੇ ਲੋਕ ਕਿਵੇਂ ਸਵਾਦ ਲੈ ਰਹੇ ਨੇ, ਗਲਤੀ ਕਿਸੇ ਦੀ ਵੀ ਹੋਵੇ, ਚਾਹੇ ਕੁੱਲ੍ਹੜ ਪੀਜ਼ਾ ਵਾਲੇ ਦੀ, ਚਾਹੇ ਵੀਡੀਓ ਲੀਕ ਕਰਨ ਵਾਲੇ ਦੀ, ਪਰ ਇੱਕ ਸਭਿਅਕ ਅਤੇ ਪੜੇ-ਲਿਖੇ ਸਮਾਜ ਦਾ ਹਿੱਸਾ ਹੋਣ ਦੇ ਨਾਤੇ ਖਾਸ ਕਰ ਪੰਜਾਬੀ ਹੋਣ ਨਾਤੇ, ਉਸਤੇ ਪਰਦਾ ਪਾਉਣਾ ਚਾਹੀਦਾ ਹੈ। ਉਹ ਸਾਡੇ ਪੰਜਾਬ ਦੀ ਧੀ ਭੈਣ ਹੈ... ਕ੍ਰਿਪਾ ਕਰਕੇ ਵੀਡੀਓ ਡਿਲੀਟ ਕਰਦੋ, ਜਿਨ੍ਹਾਂ ਕੋਲ ਵੀ ਆਈ ਆ...




ਕਿਵੇਂ ਵਾਇਰਲ ਹੋਇਆ ਵੀਡੀਓ...


ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਉੱਪਰ ਥਾਣਾ ਡਵੀਜ਼ਨ ਨੰਬਰ ਚਾਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਹੜੀ ਕੁੱਲ੍ਹੜ ਪੀਜ਼ਾ ਕਪਲ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ, ਉਸਨੂੰ ਇੱਕ ਔਰਤ ਵੱਲੋਂ ਵਾਇਰਲ ਕੀਤਾ ਗਿਆ। ਜਿਸਦਾ ਕਾਲਪਨਿਕ ਨਾਂਅ ਸੋਨੀਆ ਦੱਸਿਆ ਜਾ ਰਿਹਾ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜਾਂਚ-ਪੜਤਾਲ ਜਾਰੀ ਹੈ।