Singer Deep Dhillon video: ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਉਨ੍ਹਾਂ ਦੀ ਪਤਨੀ ਜੈਸਮੀਨ ਜੱਸੀ ਕੈਨੇਡਾ ਤੋਂ ਪੰਜਾਬ ਆ ਬੇਹੱਦ ਖੁਸ਼ ਹਨ। ਉਹ ਆਪਣੀ ਖੁਸ਼ੀ ਨੂੰ ਲਗਾਤਾਰ ਸੋਸ਼ਲ ਮੀਡੀਆ ਉੱਪਰ ਜ਼ਾਹਿਰ ਕਰ ਰਹੇ ਹਨ। ਦਰਅਸਲ, ਕੈਨੇਡਾ ਵਿੱਚ ਰਹਿੰਦੇ ਹੋਏ ਦੀਪ ਢਿੱਲੋ ਪੰਜਾਬ ਦੇ ਕਈ ਤਿਉਹਾਰਾਂ ਤੋਂ ਖੁੰਝ ਗਏ। ਫਿਲਹਾਲ ਕਲਾਕਾਰ ਹੁਣ ਪੰਜਾਬ ਆ ਆਪਣੇ ਸਾਰੇ ਸ਼ੌਕ ਪੂਰੇ ਕਰ ਰਹੇ ਹਨ। ਇਸ ਵਿਚਾਲੇ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੀ ਭੈਣ ਤੋਂ ਰੱਖੜੀ ਬੰਨਵਾਉਂਦੇ ਹੋਏ ਦਿਖਾਈ ਦੇ ਰਹੇ ਹਨ।
ਪੰਜਾਬੀ ਗਾਇਕ ਦੀਪ ਢਿੱਲੋਂ ਨੇ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਗੁੱਡ ਮਾਰਨਿੰਗ... ਕੈਨੇਡਾ ਦੇ ਚੱਕਰ ਵਿੱਚ ਦਿਨ ਤਿਉਹਾਰ ਵੀ ਮਿਸ ਹੋ ਗਏ...ਰੱਖੜੀ ਵੇਲੇ ਕੈਨੇਡਾ ਸੀ, ਕੱਲ ਵੱਡੇ ਭੈਣ ਰੱਖੜੀ ਬੰਨਣ ਆਏ...ਲਵ ਯੂ ਭੈਣ ਜੀ... ਰੱਬ ਰਾਜ਼ੀ ਰੱਖੇ...
ਦੱਸ ਦੇਈਏ ਕਿ ਕਲਾਕਾਰ ਆਪਣਾ ਕੈਨੇਡਾ ਵਾਲਾ ਘਰ ਵੇਚ ਪੂਰੇ ਪਰਿਵਾਰ ਨਾਲ ਪੰਜਾਬ ਸ਼ਿਫਟ ਹੋ ਗਏ ਹਨ। ਕਲਾਕਾਰ ਆਪਣੇ ਪਰਿਵਾਰ ਨਾਲ ਖਾਸ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਸ਼ੇਅਰ ਕਰ ਰਿਹਾ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਪ੍ਰਸ਼ੰਸਕਾਂ ਵੱਲੋਂ ਕਲਾਕਾਰ ਦਾ ਪੰਜਾਬ ਵਿੱਚ ਸਵਾਗਤ ਵੀ ਕੀਤਾ ਗਿਆ।
ਹਾਲ ਹੀ ਵਿੱਚ ਪੰਜਾਬੀ ਗਾਇਕ ਦੀਪ ਢਿੱਲੋਂ ਨੇ ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ‘ਰੱਬ ਸਭ ਨੂੰ ਰਾਜ਼ੀ ਰੱਖੇ’। ਸੋਸ਼ਲ ਮੀਡੀਆ ‘ਤੇ ਅਦਾਕਾਰ ਦੀ ਇਸ ਤਸਵੀਰ ਨੂੰ ਪਸੰਦ ਕੀਤਾ ਗਿਆ। ਇਸ ਉੱਪਰ ਪ੍ਰਸ਼ੰਸਕਾਂ ਨੇ ਕਮੈਂਟ ਸ਼ੇਅਰ ਕਰ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਦੇ ਪੰਜਾਬ ਵਾਪਸੀ ‘ਤੇ ਹਰ ਕੋਈ ਤਾਰੀਫ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।