Harrdy Sandhu: ਹਾਰਡੀ ਸੰਧੂ ਨੇ ਪ੍ਰੇਮਿਕਾ Zenith Sidhu ਨਾਲ ਮਨਾਇਆ ਆਪਣਾ ਜਨਮਦਿਨ, ਦੇਖੋ ਰੋਮਾਂਟਿਕ ਤਸਵੀਰ
Harrdy Sandhu With Girlfriend Zenith Sidhu: ਪੰਜਾਬੀ ਗਾਇਕ ਹਾਰਡੀ ਸੰਧੂ ਵੱਲੋਂ ਅੱਜ ਆਪਣਾ ਜਨਮਦਿਨ ਮਨਾਇਆ ਗਿਆ। ਇਸ ਮੌਕੇ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਗਾਇਕ ਨੂੰ ਵਧਾਈਆਂ ਦਿੱਤੀਆਂ
Harrdy Sandhu With Girlfriend Zenith Sidhu: ਪੰਜਾਬੀ ਗਾਇਕ ਹਾਰਡੀ ਸੰਧੂ ਵੱਲੋਂ ਅੱਜ ਆਪਣਾ ਜਨਮਦਿਨ ਮਨਾਇਆ ਗਿਆ। ਇਸ ਮੌਕੇ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਗਾਇਕ ਨੂੰ ਵਧਾਈਆਂ ਦਿੱਤੀਆਂ। ਦੱਸ ਦੇਈਏ ਕਿ ਕਲਾਕਾਰ ਵੱਲੋਂ ਜਨਮਦਿਨ ਦੇ ਸੈਲਿਬ੍ਰੇਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਉਹ ਆਪਣੀ ਪ੍ਰੇਮਿਕਾ Zenith Sidhu ਨਾਲ ਵੀ ਨਜ਼ਰ ਆਏ। ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦੀ ਰੋਮਾਂਟਿਕ ਲੁੱਕ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।
ਦੱਸ ਦੇਈਏ ਕਿ ਪੰਜਾਬੀ ਗਾਇਕ ਹਾਰਡੀ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸੈਲਿਬ੍ਰੇਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵਿੱਚ ਉਨ੍ਹਾਂ ਦੇ ਕਰੀਬੀ ਦੋਸਤ ਵੀ ਨਜ਼ਰ ਆ ਰਹੇ ਹਨ। ਪੰਜਾਬੀ ਗਾਇਕ ਹਾਰਡੀ ਸੰਧੂ ਦਾ ਅਸਲੀ ਨਾਂਅ ਹਰਦਵਿੰਦਰ ਸਿੰਘ ਸੰਧੂ ਹੈ, ਪਰ ਇੰਡਸਟਰੀ ‘ਚ ਉਨ੍ਹਾਂ ਨੂੰ ਹਾਰਡੀ ਸੰਧੂ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 6 ਸਤੰਬਰ 1986 ‘ਚ ਪਟਿਆਲਾ ‘ਚ ਹੋਇਆ।
View this post on Instagram
ਇਸ ਗੱਲ ਤੋਂ ਬਹੁਤ ਘੱਟ ਲੋਕ ਜਾਣੂ ਹਨ ਕਿ ਹਾਰਡੀ ਸੰਧੂ ਕ੍ਰਿਕੇਟ ‘ਚ ਕਰੀਅਰ ਬਨਾਉਣਾ ਚਾਹੁੰਦੇ ਸੀ, ਪਰ ਕਿਸਮਤ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਬੁਲੰਦੀਆਂ ਤੇ ਪਹੁੰਚਾਇਆ। ਤੁਹਾਨੂੰ ਇਹ ਜਾਣ ਹੈਰਾਨੀ ਹੋਵੇਗੀ ਕਿ ਹਾਰਡੀ ਨੇ ਸਾਲ 2005 ‘ਚ ਕ੍ਰਿਕੇਟ ਖਿਡਾਰੀ ਦੇ ਤੌਰ ‘ਤੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਕ੍ਰਿਕੇਟ ‘ਚ ਮੈਚ ਦੇ ਅਭਿਆਸ ਦੇ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ। ਜਿਸ ਤੋਂ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਕ੍ਰਿਕੇਟ ਤੋਂ ਦੂਰੀ ਬਨਾਉਣ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਗਾਇਕੀ ਦੇ ਖੇਤਰ ਵਿੱਚ ਕਦਮ ਰੱਖਿਆ। ਅੱਜ ਹਾਰਡੀ ਸੰਧੂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।