Inderjit Nikku ties Turban on Bageshwar Dham baba: ਬਾਬਾ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਜੋ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਬਾਬਾ ਧੀਰੇਂਦਰ ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀ ਉਨ੍ਹਾਂ ਨਾਲ ਨਜ਼ਰ ਆਏ। ਇਸ ਵਿਚਾਲੇ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਪੰਜਾਬੀ ਗਾਇਕ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਦੇ ਪੱਗ ਬੰਨ੍ਹਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਇਹ ਵੀਡੀਓ panjab.zindabad ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਉੱਪਰ ਯੂਜ਼ਰਸ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਜਿੱਥੇ ਇਹ ਵੀਡੀਓ ਕੁਝ ਲੋਕਾਂ ਨੂੰ ਪਸੰਦ ਆ ਰਹੀ ਹੈ, ਉੱਥੇ ਹੀ ਕਈਆਂ ਵੱਲੋਂ ਇਸ ਨੂੰ ਨਾ ਪਸੰਦ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਵੀਡਿਉ ਵਧੀਆ ਲੱਗੀ ਯਾਰ....❤️... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਦੋਵੇਂ ਝੂਠੇ ਸਰਦਾਰ...
ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਇਨ੍ਹੀਂ ਦਿਨੀਂ ਪੰਜਾਬ ਦੌਰੇ ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਆ ਕੇ ਬਹੁਤ ਵਧੀਆ ਲੱਗਿਆ। ਉਹ ਵਾਰ-ਵਾਰ ਪੰਜਾਬ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਬਣੀ ਰਹਿਣੀ ਚਾਹੀਦੀ ਹੈ। ਪੰਜਾਬੀ ਪੱਗ ਬੰਨ੍ਹਣੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਧਰਤੀ ਪੰਜਾਬ ਆ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਹੈ। ਉਹ ਸ੍ਰੀ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ।
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਬਾਬਾ ਧੀਰੇਂਦਰ ਨਾਲ ਆਪਣੇ ਵੀਡੀਓ ਨੂੰ ਲੈ ਖੂਬ ਸੁਰਖੀਆਂ ਵਿੱਚ ਰਹੇ ਸੀ। ਜਿਸ ਤੋਂ ਬਾਅਦ ਕਲਾਕਾਰ ਵੱਲ਼ੋਂ ਆਪਣੇ ਗੀਤਾਂ ਤੋਂ ਬਾਅਦ ਕਈ ਵਾਰ ਵਾਇਰਲ ਵੀਡੀਓ ਉੱਪਰ ਸਫਾਈ ਦਿੰਦੇ ਹੋਏ ਵੇਖਿਆ ਗਿਆ।