Punjabi singer Jenny Johal: ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ CM' ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ ਤੇ ਚਰਚਾ ਵਿੱਚ ਆ ਗਿਆ ਸੀ। ਅੱਜ ਇਹ ਗੀਤ ਇੰਟਰਨੈੱਟ ਤੋਂ ਗਾਇਬ ਹੈ। 



ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਜੈਨੀ ਦੇ ਇਸ ਗੀਤ ਦਾ ਟਾਈਟਲ 'ਲੈਟਰ ਟੂ CM' ਹੈ। ਇਸ ਗੀਤ 'ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ?


ਸਿੰਗਰ ਜੈਨੀ ਦੇ ਗੀਤ ਨੇ ਮਚਾਈ ਤਰਥੱਲੀ, ਮੂਸੇਵਾਲਾ ਕਾਂਡ 'ਚ ਮੁੱਖ ਮੰਤਰੀ ਮਾਨ ਨੂੰ ਘੇਰਿਆ


ਜੈਨੀ ਦੇ ਇਸ ਨਵੇਂ ਗੀਤ ਦੇ ਬੋਲ ਹਨ - 'ਸਾਡੇ ਘਰ ਉਜੜ ਗਏ, ਤੁਹਾਡੇ ਘਰ ਗੂੰਜਣ ਸ਼ਹਿਨਾਈਆਂ'। ਇਸ ਗੀਤ ਨੂੰ ਖੁਦ ਜੈਨੀ ਨੇ ਲਿਖਿਆ ਹੈ ਤੇ ਇਸ ਦਾ ਸੰਗੀਤ ਪ੍ਰਿੰਸ ਸੱਗੂ ਨੇ ਦਿੱਤਾ ਹੈ। ਪੰਜਾਬੀ ਗਾਇਕਾ ਨੇ ਗੀਤ ਦੇ ਬੋਲਾਂ 'ਚ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੇ ਜਾਣ ਦੀਆਂ ਖ਼ਬਰਾਂ ਮੀਡੀਆ 'ਚ ਲੀਕ ਕੀਤੇ ਜਾਣ ਦਾ ਮਾਮਲਾ ਵੀ ਚੁੱਕਿਆ ਹੈ।


ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਰਿਕਾਰਡਤੋੜ ਜਿੱਤ ਦਾ ਜ਼ਿਕਰ ਵੀ ਉਨ੍ਹਾਂ ਦੇ ਗੀਤ 'ਚ ਕੀਤਾ ਗਿਆ ਹੈ। ਜੈਨੀ ਦਾ ਕਹਿਣਾ ਹੈ ਕਿ 92 ਵਿਧਾਇਕ ਬਦਲਾਅ ਦੇ ਇਰਾਦੇ ਨਾਲ ਜਿੱਤੇ ਪਰ ਲੋਕਾਂ ਦੇ ਸੁਪਨੇ ਮਿੱਟੀ 'ਚ ਮਿਲ ਗਏ ਹਨ। ਸਿਰਫ਼ ਚਿਹਰੇ ਬਦਲੇ ਹਨ, ਰਾਜ਼ ਉਹੀ ਹੈ। ਜੈਨੀ ਦੇ ਇਸ ਗੀਤ ਨੂੰ ਸੁਣਨ ਤੋਂ ਬਾਅਦ ਸਿੱਧੂ ਦੇ ਫੈਨਜ਼ ਕੁਮੈਂਟ ਕਰ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।


ਗਾਇਕਾ ਜੈਨੀ ਜੌਹਲ ਨੇ ਗੀਤ 'ਚ ਸਵਾਲ ਕੀਤਾ ਹੈ ਕਿ ਤਾੜੀਆਂ ਲੁੱਟਣ ਲਈ ਸੁਰੱਖਿਆ ਘਟਾ ਕੇ ਸਿੱਧੂ ਦੀ ਸੂਚੀ ਜਨਤਕ ਕਰਨ ਵਾਲਿਆਂ ਦਾ ਅਜੇ ਤੱਕ ਖੁਲਾਸਾ ਕਿਉਂ ਨਹੀਂ ਕੀਤਾ ਗਿਆ? ਗੀਤ 'ਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਸਿਹਤ ਅਤੇ ਸੁਰੱਖਿਆ ਬਾਰੇ ਵੀ ਗੱਲ ਕੀਤੀ ਗਈ ਹੈ। ਗੈਂਗਸਟਰ ਲਾਰੈਂਸ ਦੇ ਸਾਥੀ ਅਤੇ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਕਾਰਨ ਪੰਜਾਬ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :- ਭਗਵੰਤ ਮਾਨ ਸਰਕਾਰ ਵੀ ਕੇਂਦਰ ਦੀ ਤਰਜ਼ ’ਤੇ ਮੁਸ਼ਤਰਕਾ ਮਾਲਕਾਨ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹੱਥ ਦੇਣਾ ਚਾਹੁੰਦੀ: ਕਿਸਾਨ ਯੂਨੀਅਨ ਦੇ ਗੰਭੀਰ ਇਲਜ਼ਾਮ