Jyoti Nooran: ਜੋਤੀ ਨੂਰਾਂ ਦੇ ਪਿਤਾ ਗੁਲਸ਼ਨ ਮੀਰ ਦੀ ਅਚਾਨਕ ਵਿਗੜੀ ਤਬੀਅਤ, ਹਸਪਤਾਲ ਤੋਂ ਸਾਹਮਣੇ ਆਇਆ ਵੀਡੀਓ
Jyoti Nooran father Gulshan Mir Hospitalised: ਪੰਜਾਬੀ ਗਾਇਕਾ ਜੋਤੀ ਨੂਰਾਂ ਸੰਗੀਤ ਜਗਤ ਵਿੱਚ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਦੇ ਚਲਦਿਆਂ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ। ਇੱਕ ਵਾਰ
Jyoti Nooran father Gulshan Mir Hospitalised: ਪੰਜਾਬੀ ਗਾਇਕਾ ਜੋਤੀ ਨੂਰਾਂ ਸੰਗੀਤ ਜਗਤ ਵਿੱਚ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਦੇ ਚਲਦਿਆਂ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ। ਇੱਕ ਵਾਰ ਫਿਰ ਤੋਂ ਜੋਤੀ ਨੂਰਾਂ ਚਰਚਾ ਵਿੱਚ ਆ ਗਈ ਹੈ। ਦਰਅਸਲ, ਉਨ੍ਹਾਂ ਦੇ ਪਿਤਾ ਗੁਲਸ਼ਨ ਮੀਰ ਨੂੰ ਅਚਾਨਕ ਤਬੀਅਤ ਵਿਗੜਨ ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸਦੀ ਜਾਣਕਾਰੀ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਵੀਡੀਓ ਸ਼ੇਅਰ ਕਰ ਦਿੱਤੀ ਸੀ।
ਦਰਅਸਲ, ਗਾਇਕਾ ਜੋਤੀ ਨੂਰਾਂ (Jyoti Nooran) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੋਤੀ ਨੂਰਾਂ ਦਾ ਕਥਿਤ ਬੁਆਏਫ੍ਰੈਂਡ ਉਸਮਾਨ ਹਸਪਤਾਲ ‘ਚ ਨਜ਼ਰ ਆ ਰਿਹਾ ਹੈ। ਉਹ ਜੋਤੀ ਨੂਰਾਂ ਦੇ ਪਿਤਾ ਜੀ ਦੀ ਦੇਖਭਾਲ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਹੌਂਸਲਾ ਦੇ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਜੋਤੀ ਨੂਰਾਂ ਨੇ ਕੈਪਸ਼ਨ ਵਿੱਚ ਲਿਖਿਆ ‘ਦੁਆ ਦੇਣਾ ਸਾਰੇ ਜਣੇ, ਬਾਪੂ ਜੀ ਜਲਦੀ ਠੀਕ ਹੋ ਜਾਣ
View this post on Instagram
’।
ਗਾਇਕ ਜੋਤੀ ਨੂਰਾਂ ਨੇ ਇਹ ਵੀਡੀਓ ਜਿਵੇਂ ਹੀ ਸ਼ੇਅਰ ਕੀਤਾ ਤਾਂ ਉਨ੍ਹਾਂ ਨੂੰ ਹਰ ਕੋਈ ਬਾਪੂ ਜੀ ਦੀ ਸਿਹਤ ਨੂੰ ਲੈ ਕੇ ਪੁੱਛਣ ਲੱਗ ਪਿਆ ਕਿ ਆਖਿਰਕਾਰ ਬਾਪੂ ਜੀ ਨੂੰ ਹੋਇਆ ਕੀ ਹੈ। ਸਭ ਗਾਇਕਾ ਦੇ ਪਿਤਾ ਦੀ ਜਲਦ ਸਿਹਤਯਾਬੀ ਦੀ ਦੁਆ ਕਰ ਰਹੇ ਹਨ। ਹਾਲਾਂਕਿ ਗਾਇਕਾ ਨੇ ਉਨ੍ਹਾਂ ਦੀ ਸਿਹਤ ਸਬੰਧੀ ਹੋਰ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।
ਗੁਲਸ਼ਨ ਮੀਰ ਇੱਕ ਪ੍ਰਤਿਭਾਸ਼ਾਲੀ ਗਾਇਕ
ਕਾਬਲਿਗੌਰ ਹੈ ਕਿ ਜੋਤੀ ਨੂਰਾਂ ਦੇ ਪਿਤਾ ਵੀ ਵਧੀਆ ਗਾਇਕ ਹਨ ਅਤੇ ਗਾਇਕੀ ਦਾ ਗੁਰ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਸਿਖਾਇਆ। ਜੋਤੀ ਨੂਰਾਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਨਾਮ ਕਮਾ ਰਹੀ ਹੈ। ਉਨ੍ਹਾਂ ਵੱਲੋਂ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ।