Pollywood Star On Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ। ਸਵਰਗੀ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ। ਇਸ ਉੱਪਰ ਪੰਜਾਬੀ ਸਿਤਾਰਿਆਂ ਵੱਲੋਂ ਪੋਸਟ ਸਾਂਝੀ ਕਰ ਸੋਗ ਜਤਾਇਆ ਗਿਆ ਹੈ।



ਪੰਜਾਬੀ ਗਾਇਕ ਲੋਕ ਗਾਇਕ ਮਨਮੋਹਨ ਵਾਰਿਸ ਨੇ ਪੋਸਟ ਸਾਂਝੀ ਕਰ ਲਿਖਿਆ, ਸਾਡੇ ਵੱਡੇ ਗੁਰਭਾਈ ਮਹਾਨ ਗਾਇਕ ਸ੍ਰੀ ਸੁਰਿੰਦਰ ਸ਼ਿੰਦਾ ਜੀ ਸਦੀਵੀ ਵਿਛੋੜਾ ਦੇ ਗਏ ਹਨ। ਇਹੋ ਜਿਹੀ ਜ਼ੋਰਦਾਰ ਤੇ ਸੁਰੀਲੀ ਅਵਾਜ਼ ਸਦੀਆਂ ਬਾਅਦ ਕਿਸੇ ਨੂੰ ਬਖਸ਼ਿਸ਼ ਹੁੰਦੀ ਹੈ। ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਉਹਨਾਂ ਦੇ ਸਦਾਬਹਾਰ ਗੀਤ ਹਮੇਸ਼ਾ ਗੂੰਜਦੇ ਰਹਿਣਗੇ। 🙏🙏🙏






ਇਸ ਤੋਂ ਇਲਾਵਾ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੇ ਕਿਹਾ ਬਹੁਤ ਅਫਸੋਸ ਨਾਲ ਲਿਖਣਾ ਪੈ ਰਿਹਾ ਆ ਕਿ ਪੰਜਾਬ ਦੀ ਬੁਲੰਦ ਆਵਾਜ਼ ਸੁਰਿੰਦਰ ਸ਼ਿੰਦਾ ਜੀ ਆਪਣੀ ਸਰੀਰਕ ਯਾਤਰਾ ਪੂਰੀ ਕਰਕੇ ਪਰਲੋਕ ਸੁਧਾਰ ਗਏ ਨੇ... ਰੱਬ ਉਨ੍ਹਾਂ ਦੀ ਰੂਹ ਨੂੰ ਸਕੂਨ ਦੇਵੇ RIP🙏🏽...



ਇਸਦੇ ਨਾਲ ਹੀ ਪੰਜਾਬੀ ਗਾਇਕ ਕਮਲ ਹੀਰ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰ ਲਿਖਿਆ, ਸਾਡੇ ਵੱਡੇ ਗੁਰਭਾਈ ਮਹਾਨ ਗਾਇਕ ਸ੍ਰੀ ਸੁਰਿੰਦਰ ਸ਼ਿੰਦਾ ਜੀ ਸਦੀਵੀ ਵਿਛੋੜਾ ਦੇ ਗਏ ਹਨ। ਇਹੋ ਜਿਹੀ ਜ਼ੋਰਦਾਰ ਤੇ ਸੁਰੀਲੀ ਅਵਾਜ਼ ਸਦੀਆਂ ਬਾਅਦ ਕਿਸੇ ਨੂੰ ਬਖਸ਼ਿਸ਼ ਹੁੰਦੀ ਹੈ। ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਉਹਨਾਂ ਦੇ ਸਦਾਬਹਾਰ ਗੀਤ ਹਮੇਸ਼ਾ ਗੂੰਜਦੇ ਰਹਿਣਗੇ। 🙏🙏🙏


ਗਾਇਕ ਕਮਲਜੀਤ ਨੂਰੀ






ਪੰਜਾਬੀ ਗਾਇਕ ਗਿੱਪੀ ਗਰੇਵਾਲ





ਪੰਜਾਬੀ ਗਾਇਕ ਨਛੱਤਰ ਗਿੱਲ ਵੱਲੋਂ ਸਾਂਝੀ ਕੀਤੀ ਪੋਸਟ...