Surinder Shinda: ਸੁਰਿੰਦਰ ਸ਼ਿੰਦਾ ਦੁਨੀਆ ਤੋਂ ਹੋਏ ਰੁਖਸਤ, ਲੁਧਿਆਣਾ ਦੇ ਡੀਐੱਮਸੀ 'ਚ ਹੋਇਆ ਦੇਹਾਂਤ
Surinder Shinda Passed Away: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਇਸ ਦੁਨੀਆ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।
Surinder Shinda Passed Away: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ।
ਦੱਸ ਦੇਈਏ ਕਿ ਸਵਰਗੀ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ।
ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ ਸੰਗੀਤ ਜਗਤ ਵਿੱਚ ਹੋਏ ਸਭ ਤੋਂ ਵੱਡੇ ਘਾਟੇ ਵਿੱਚੋਂ ਇੱਕ ਹੈ। ਜਿਸ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਕਲਾਕਾਰ ਦੀ ਮੌਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਸੰਗੀਤ ਸਫ਼ਰ...
ਸ਼ਿੰਦਾ ਦਾ ਪਹਿਲਾ ਗਾਣਾ 'ਉੱਚਾ ਬੁਰਜ ਲਾਹੌਰ ਦਾ'ਸੀ। ਇਸ ਗੀਤ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਅਥਾਹ ਪਿਆਰ ਮਿਿਲਿਆ ਸੀ। ਇਸ ਤਰ੍ਹਾਂ ਸ਼ਿੰਦਾ ਆਪਣੇ ਪਹਿਲੇ ਹੀ ਗੀਤ ਤੋਂ ਸਟਾਰ ਬਣ ਗਏ ਸੀ। ਇਸ ਤੋਂ ਬਾਅਦ 1979 'ਚ ਉਨ੍ਹਾਂ ਦੀ ਪਹਿਲੀ ਐਲਬਮ ਰਿਲੀਜ਼ ਹੋਈ, ਜੋ ਕਿ ਬਹੁਤ ਹੀ ਜ਼ਿਆਦਾ ਹਿੱਟ ਰਹੀ ਸੀ। ਹੁਣ ਤੱਕ ਸ਼ਿੰਦਾ ਦੀਆਂ 46 ਐਲਬਮਾਂ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੁਪਰਹਿੱਟ ਰਹੀਆਂ ਹਨ। ਉਨ੍ਹਾਂ ਦੀਆਂ ਸੁਪਰਹਿੱਟ ਐਲਬਮਾਂ 'ਚ 'ਜੱਟ ਜਿਉਣਾ ਮੌੜ', 'ਪੁੱਤ ਜੱਟਾਂ ਦੇ', 'ਬਲਵੀਰੋ ਭਾਬੀ' ਤੇ 'ਬਦਲਾ ਲੈ ਲਈ ਸੋਹਣਿਆ' ਵਰਗੀਆਂ ਐਲਬਮਾਂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।