![ABP Premium](https://cdn.abplive.com/imagebank/Premium-ad-Icon.png)
Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਵਿਦੇਸ਼ 'ਚ ਇੰਝ ਚਮਕਾਇਆ ਨਾਂਅ
The 2024 Juno Awards Karan Aujla: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਵਿਦੇਸ਼ੀਆਂ ਵਿੱਚ ਪੰਜਾਬੀਆਂ ਦਾ ਨਾਂਅ ਚਮਕਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਯਾਨੀ 24 ਮਾਰਚ ਨੂੰ
![Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਵਿਦੇਸ਼ 'ਚ ਇੰਝ ਚਮਕਾਇਆ ਨਾਂਅ The 2024 Juno Awards Karan Aujla gets Juno Awards 2024 Punjabi Singer performs on stage watch video Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਵਿਦੇਸ਼ 'ਚ ਇੰਝ ਚਮਕਾਇਆ ਨਾਂਅ](https://feeds.abplive.com/onecms/images/uploaded-images/2024/03/25/79f23c82052a008576fb00127781f40f1711340350205709_original.jpg?impolicy=abp_cdn&imwidth=1200&height=675)
The 2024 Juno Awards Karan Aujla: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਵਿਦੇਸ਼ੀਆਂ ਵਿੱਚ ਪੰਜਾਬੀਆਂ ਦਾ ਨਾਂਅ ਚਮਕਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਯਾਨੀ 24 ਮਾਰਚ ਨੂੰ ਕਲਾਕਾਰ ਵੱਲੋਂ ਯੂਨੋ ਅਵਾਰਡਸ ਵਿੱਚ ਪਰਫਾਰਮ ਕੀਤਾ ਗਿਆ। ਇਸਦੇ ਨਾਲ ਕਲਾਕਾਰ ਜੂਨੋਸ ਵਿੱਚ ਪਰਫਾਰਮ ਕਰਨ ਵਾਲੇ ਕਾਫੀ ਸਿਤਾਰਿਆਂ ਵਿੱਚ ਆਪਣਾ ਨਾਂਅ ਦਰਜ ਕਰ ਲਿਆ ਹੈ। ਕਲਾਕਾਰ ਵੱਲੋਂ ਇਸਦਾ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਔਜਲੇ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।
ਦਰਅਸਲ, ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਲਿਖਿਆ, LOOK WHAT WE DID !!!!! My people kept it real. ❤️... ਦੱਸ ਦੇਈਏ ਕਿ ਇਸ ਦੌਰਾਨ ਕਲਾਕਾਰ ਵੱਲੋਂ ਸੇਟਜ਼ ਉੱਪਰ ਭਾਵੁਕ ਕਰ ਦੇਣ ਵਾਲੀ ਸਪੀਚ ਦਿੱਤੀ ਗਈ। ਉਨ੍ਹਾਂ ਇਸ ਵੱਡੀ ਉਪਲੱਬਧੀ ਦਾ ਸਿਹਰਾ ਆਪਣੇ ਪ੍ਰਸ਼ੰਸਕਾਂ ਸਣੇ ਪਰਿਵਾਰ ਨੂੰ ਦਿੱਤਾ, ਇਸਦੇ ਨਾਲ ਹੀ ਕਲਾਕਾਰ ਰੱਬ ਦਾ ਵੀ ਧੰਨਵਾਦ ਕਰਦੇ ਹੋਏ ਨਜ਼ਰ ਆਏ।
View this post on Instagram
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਆਪਣੇ ਮਾਤਾ ਅਤੇ ਪਿਤਾ ਨੂੰ ਯਾਦ ਕਰਦੇ ਹੋਏ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਦੇ ਮਾਤਾ ਅਤੇ ਪਿਤਾ ਦੀ ਤਸਵੀਰ ਨਾਲ ਭਾਵੁਕ ਕੈਪਸ਼ਨ ਲਿਖੀ ਗਈ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕਾਸ਼ ਉਹ ਇੱਥੇ ਹੁੰਦੇ। ਫਿਲਹਾਲ ਕਲਾਕਾਰ ਦੀ ਇਸ ਉਪਲੱਬਧੀ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਇਸ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਮਾਣ ਵਾਲਾ ਪਲ...
ਵਰਕਫਰੰਟ ਦੀ ਗੱਲ ਕਰਿਏ ਤਾਂ ਕਰਨ ਔਜਲਾ ਵੱਲੋਂ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਗਏ ਹਨ। ਉਨ੍ਹਾਂ ਦੇ ਗੀਤਾਂ ਨੂੰ ਸਿਰਫ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵੱਲੋਂ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)