Kulhad Pizza Viral Video Case Update: ਜਲੰਧਰ ਸ਼ਹਿਰ ਦਾ ਮਸ਼ਹੂਰ ਜੋੜਾ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ।  ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਇਆ ਅਸ਼ਲੀਲ ਵੀਡੀਓ ਹੈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਹਰ ਪਾਸੇ ਤਹਿਲਕਾ ਮੱਚ ਗਿਆ। ਇਸ ਤੋਂ ਬਾਅਦ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਉੱਪਰ ਆਪਣੀ ਸਫਾਈ ਦਿੱਤੀ ਗਈ। ਹਾਲਾਂਕਿ ਇਸਦੇ ਬਾਵਜੂਦ ਵੀ ਲੋਕਾਂ ਵੱਲੋਂ ਕੁੱਲ੍ਹੜ ਪੀਜ਼ਾ ਕਪਲ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। 


ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਉੱਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਹੜੀ ਕੁੱਲ੍ਹੜ ਪੀਜ਼ਾ ਕਪਲ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ, ਉਸਨੂੰ ਇੱਕ ਔਰਤ ਵੱਲੋਂ ਵਾਇਰਲ ਕੀਤਾ ਗਿਆ। ਜਿਸਦਾ ਕਾਲਪਨਿਕ ਨਾਂਅ ਸੋਨੀਆ ਦੱਸਿਆ ਜਾ ਰਿਹਾ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜਾਂਚ-ਪੜਤਾਲ ਜਾਰੀ ਹੈ। ਸੁਣੋ Punjabi_binnu ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ...





 


ਸੁਣੋ ਇਸ ਉੱਪਰ ਸਹਿਜ ਅਰੋੜਾ ਵੱਲ਼ੋਂ ਦਿੱਤੀ ਸਫਾਈ


ਦੱਸ ਦੇਈਏ ਕਿ ਬੁੱਧਵਾਰ ਨੂੰ ਜਦੋਂ ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਤਾਂ ਪੁਲਿਸ ਵੀ ਹਰਕਤ 'ਚ ਆ ਗਈ। ਸ਼ਿਕਾਇਤਕਰਤਾ ਅਨੁਸਾਰ, ਕੁਝ ਦਿਨ ਪਹਿਲਾਂ ਉਸ ਨੂੰ ਇੱਕ ਵੀਡੀਓ ਕਲਿੱਪ ਭੇਜੀ ਗਈ ਸੀ ਜੋ ਕਿ ਫੇਕ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਮੰਗਣ ਲੱਗੇ, ਜਿਸ ਦੇ ਖਿਲਾਫ਼ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪਤਨੀ ਦੇ ਬੱਚਾ ਹੋਣ ਕਰਕੇ ਉਹ ਪਰਿਵਾਰ ਦੇ ਕੰਮਾਂ ਵਿਚ ਰੁਝ ਗਿਆ ਸੀ। ਰੁੱਝੇ ਹੋਣ ਕਰਕੇ ਕੋਈ ਕਾਰਵਾਈ ਨਹੀਂ ਕਰਵਾ ਸਕੇ। ਸੁਣੋ ਇਹ ਵੀਡੀਓ....






ਕਾਬਿਲੇਗੌਰ ਹੈ ਕਿ ਇਹ ਜੋੜਾ ਸੋਸ਼ਲ ਮੀਡੀਆ ਉੱਪਰ ਆਪਣੇ ਕਈ ਮਨੋਰੰਜਨ ਨਾਲ ਜੁੜੇ ਵੀਡੀਓ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਪਰ ਇਸ ਮਾਮਲੇ ਤੋਂ ਬਾਅਦ ਲਗਾਤਾਰ ਜੋੜੇ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।