Kashmir Singh Sangha bhau Son Death: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਕਸ਼ਮੀਰ ਸਿੰਘ ਸੰਘਾ ਉਰਫ ਸੰਘਾ ਭਾਊ (Kashmir Singh Sangha) ਦੇ ਪੁੱਤਰ ਨੇ ਨਿੱਕੀ ਉਮਰੇ ਇਸ ਦੁਨੀਆਂ ਨੂੰ ਅਲ਼ਵਿਦਾ ਕਹਿ ਦਿੱਤਾ। ਉਨ੍ਹਾਂ ਦੇ ਇਸ ਦੁੱਖ ਭਰੇ ਸਮੇਂ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸੋਗ ਪ੍ਰਗਟ ਕੀਤਾ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਸੀ। ਜਿਸਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਇਸ ਵਿਚਾਲੇ ਹੁਣ ਅੰਤਿਮ ਅਰਦਾਸ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆ ਰਹੀਆਂ ਹਨ। 



ਦੱਸ ਦੇਈਏ ਕਿ ਬੀਤੇ ਦਿਨੀਂ ਸੰਘਾ ਭਾਊ ਦੇ ਪੁੱਤਰ ਦੀ ਅੰਤਿਮ ਅਰਦਾਸ ਹੋਈ। ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਸ਼ਮੀਰ ਸਿੰਘ ਸੰਘਾ ਦੇ ਪੁੱਤਰ ਦੀ ਅੰਤਿਮ ਅਰਦਾਸ ਦੇ ਮੌਕੇ ਇਲਾਕੇ ਦੇ ਲੋਕਾਂ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਸਿਆਸੀ ਹਸਤੀਆਂ ਵੀ ਸ਼ਾਮਿਲ ਹੋਈਆਂ ਸਨ।






18 ਜੂਨ ਨੂੰ ਹੋਇਆ ਸੀ ਦੇਹਾਂਤ 


ਦੱਸ ਦਈਏ ਕਿ ਕਸ਼ਮੀਰ ਸਿੰਘ ਸੰਘਾ ਦੇ ਇਕਲੌਤੇ ਪੁੱਤਰ ਦਾ ਦੇਹਾਂਤ 18 ਜੂਨ ਨੂੰ ਹੋਇਆ ਸੀ। ਉਨ੍ਹਾਂ ਦਾ ਪੁੱਤਰ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ ਲੰਮੀ ਬੀਮਾਰੀ ਤੋਂ ਬਾਅਦ ਉਸ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੀ ਪਤਨੀ ਵੀ ਕੈਂਸਰ ਦੇ ਨਾਲ ਪੀੜਤ ਹੈ। ਜਿਨ੍ਹਾਂ ਦਾ ਉਹ ਇਲਾਜ ਕਰਵਾ ਰਹੇ ਹਨ। 


ਦੱਸ ਦਈਏ ਕਿ ਸੰਘਾ ਭਾਊ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉਹ ਕਈ ਗੀਤਾਂ ‘ਚ ਕੰਮ ਵੀ ਕਰ ਚੁੱਕੇ ਹਨ ਅਤੇ ਸਿਆਸਤ ‘ਚ ਵੀ ਸਰਗਰਮ ਹਨ। ਇਸ ਤੋਂ ਇਲਾਵਾ ਆਪਣੀਆਂ ਗੱਲਾਂ ਦੇ ਨਾਲ ਉਹ ਹਰ ਕਿਸੇ ਦੇ ਚਿਹਰੇ ‘ਤੇ ਮੁਸਕਰਾਹਟ ਲੈ ਆਉਂਦੇ ਹਨ। ਬੇਟੇ ਦੇ ਦੇਹਾਂਤ ਤੋਂ ਬਾਅਦ ਸੰਘਾ ਭਾਊ ਬੁਰੀ ਤਰ੍ਹਾਂ ਟੁੱਟ ਗਏ ਹਨ।



Read More: Entertainment Live: ਪ੍ਰਿਯੰਕਾ ਚੋਪੜਾ ਬੁਰੀ ਤਰ੍ਹਾਂ ਹੋਈ ਜ਼ਖਮੀ, ਅਨੰਤ ਅੰਬਾਨੀ ਦੇ ਵਿਆਹ ਦਾ ਸਭ ਤੋਂ ਮਹਿੰਗਾ ਕਾਰਡ ਵਾਇਰਲ ਸਣੇ ਅਹਿਮ ਖਬਰਾਂ