ਪੜਚੋਲ ਕਰੋ

Punjabi Singer: ਮਸ਼ਹੂਰ ਪੰਜਾਬੀ ਗਾਇਕ ਨੇ ਪ੍ਰੇਮਿਕਾ ਦੇ ਪਿਤਾ ਦਾ ਕੀਤਾ ਕਤਲ, ਜਾਣੋ ਕਿਉਂ ਚੁੱਕਿਆ ਅਜਿਹਾ ਕਦਮ ?

Punjabi Singer: ਪੰਜਾਬੀ ਸੰਗੀਤ ਜਗਤ ਤੋਂ ਇਸ ਸਮੇਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਲੁਧਿਆਣਾ 'ਚ ਆਪਣੀ ਪ੍ਰੇਮਿਕਾ ਦੇ ਪਿਤਾ ਦੇ ਕਤਲ ਕਰ ਪੰਜਾਬੀ ਗਾਇਕ

Punjabi Singer: ਪੰਜਾਬੀ ਸੰਗੀਤ ਜਗਤ ਤੋਂ ਇਸ ਸਮੇਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਲੁਧਿਆਣਾ 'ਚ ਆਪਣੀ ਪ੍ਰੇਮਿਕਾ ਦੇ ਪਿਤਾ ਦੇ ਕਤਲ ਕਰ ਪੰਜਾਬੀ ਗਾਇਕ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਲਈ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਮੁੱਲਾਂਪੁਰ ਦਾਖਾ ਪੁਲਿਸ ਨੇ ਚਾਚੇ-ਭਤੀਜੇ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਵੀ ਕੀਤੀ ਹੈ, ਪਰ ਅਜੇ ਤੱਕ ਮੁਲਜ਼ਮ ਫੜੇ ਨਹੀਂ ਗਏ ਹਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗਾਇਕ ਵਿਦੇਸ਼ ਭੱਜ ਸਕਦਾ ਹੈ।

ਗਾਇਕ ਉੱਪਰ ਪ੍ਰੇਮਿਕਾ ਦੇ ਪਿਤਾ ਦੀ ਹੱਤਿਆ ਦੇ ਦੋਸ਼...

ਦੱਸ ਦੇਈਏ ਕਿ ਗਾਇਕ ਬਾਠ 'ਤੇ ਆਪਣੀ ਪ੍ਰੇਮਿਕਾ ਦੇ ਪਿਤਾ ਦੀ ਹੱਤਿਆ ਕਰਨ ਅਤੇ ਉਸ ਦੀ ਲਾਸ਼ ਨੂੰ ਝਾੜੀਆਂ 'ਚ ਸੁੱਟਣ ਦਾ ਦੋਸ਼ ਲੱਗਿਆ ਹੈ। ਕਤਲ ਕਰਨ ਤੋਂ ਬਾਅਦ, ਉਸਨੇ ਖੁਦ ਵਟਸਐਪ ਰਾਹੀਂ ਆਪਣੀ ਪ੍ਰੇਮਿਕਾ ਨੂੰ ਇੱਕ ਸੰਦੇਸ਼ ਲਿਖ ਕੇ ਉਸ ਤੋਂ ਮੁਆਫੀ ਮੰਗੀ ਅਤੇ ਉਸ ਨੂੰ ਉਸ ਜਗ੍ਹਾ ਬਾਰੇ ਦੱਸਿਆ ਜਿੱਥੇ ਉਸਨੇ ਪਿਤਾ ਦੀ ਲਾਸ਼ ਸੁੱਟੀ ਸੀ।

View this post on Instagram
 
A post shared by Ranjit Bath (@ranjitbathofficial)

ਕਤਲ ਦਾ ਕਾਰਨ ਇਹ ਹੈ ਕਿ ਗਾਇਕ ਬਾਠ ਦੀ ਜਿਸ ਔਰਤ ਨਾਲ ਦੋਸਤੀ ਸੀ, ਉਹ ਉਸ 'ਤੇ ਦਬਾਅ ਬਣਾ ਰਿਹਾ ਸੀ ਕਿ ਉਹ ਆਪਣੇ ਪਤੀ ਨੂੰ ਜਲਦੀ ਤਲਾਕ ਦੇ ਕੇ ਉਸ ਨਾਲ ਵਿਆਹ ਕਰਵਾ ਲਵੇ। ਜੇਕਰ ਉਹ ਅਜਿਹਾ ਨਹੀਂ ਕਰਦੀ ਹੈ ਤਾਂ ਉਹ ਉਸਨੂੰ ਜਾਂ ਉਸਦੇ ਪਰਿਵਾਰ ਨੂੰ ਮਾਰ ਦੇਵੇਗਾ।

ਜਾਣੋ ਪੂਰਾ ਮਾਮਲਾ...

ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਨੇ ਲੁਧਿਆਣਾ ਵਿੱਚ ਇੱਕ ਬਜ਼ੁਰਗ ਰਵਿੰਦਰ ਸਿੰਘ ਪਾਲ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਐਲਆਈਸੀ ਦਾ ਏਜੰਟ ਸੀ। ਕਾਤਲਾਂ ਨੇ ਵਿਦੇਸ਼ 'ਚ ਰਹਿੰਦੀ ਮ੍ਰਿਤਕ ਦੀ ਧੀ ਨੂੰ ਵਟਸਐਪ 'ਤੇ ਮੈਸੇਜ ਭੇਜ ਕੇ ਕਤਲ ਦੀ ਗੱਲ ਕਬੂਲ ਕਰ ਲਈ ਅਤੇ ਮੁਆਫੀ ਵੀ ਮੰਗ ਲਈ। 

ਜਾਣਕਾਰੀ ਮੁਤਾਬਕ ਮ੍ਰਿਤਕ ਰਵਿੰਦਰ ਸਿੰਘ ਪਾਲ ਦੇ ਪੁੱਤਰ ਵਿਕਰਮ ਸੱਗੜ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਿਤਾ ਕੁਝ ਦਿਨਾਂ ਤੋਂ ਲਾਪਤਾ ਸੀ। 29 ਅਗਸਤ ਦੀ ਸਵੇਰ ਨੂੰ ਉਹ ਆਪਣੇ ਦੋਸਤ ਵਿਨੋਦ ਕੁਮਾਰ ਨਾਲ ਸਿਵਲ ਹਸਪਤਾਲ ਲੁਧਿਆਣਾ ਗਿਆ ਸੀ ਤੇ ਉਸ ਨੇ ਆਪਣੇ ਪਿਤਾ ਦੀ ਲਾਸ਼ ਦੀ ਪਛਾਣ ਕੀਤੀ।

ਵਿਕਰਮ ਦੀ ਭੈਣ ਕਿਰਨਦੀਪ ਕੌਰ ਨੇ ਉਸ ਨੂੰ ਦੱਸਿਆ ਕਿ ਉਸ ਦੀ ਮੁਲਾਕਾਤ ਰਣਜੀਤ ਸਿੰਘ ਕੋਹਲੀ ਉਰਫ ਰਣਜੀਤ ਬਾਠ ਨਾਲ ਟਿੱਕਟੌਕ 'ਤੇ ਹੋਈ ਸੀ। ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਪਰ ਉਸਨੇ ਉਸਨੂੰ ਕਿਹਾ ਕਿ ਉਹ ਵਿਆਹ ਤੋਂ ਪਹਿਲਾਂ ਉਸਨੂੰ ਜਾਣਨਾ ਚਾਹੁੰਦੀ ਹੈ। ਮਾਰਚ 2024 ਵਿੱਚ ਰਣਜੀਤ ਬਾਠ ਕਿਰਨਦੀਪ ਨਾਲ ਆਸਟ੍ਰੇਲੀਆ ਆਇਆ ਸੀ। ਕਿਰਨਦੀਪ ਅਨੁਸਾਰ ਉਹ ਅਕਸਰ ਇੱਕ ਦੂਜੇ ਨੂੰ ਮਿਲਦੇ ਰਹਿੰਦੇ ਸਨ। ਰਣਜੀਤ ਸਿੰਘ ਬਹੁਤ ਜ਼ਿਆਦਾ ਸ਼ਰਾਬ ਪੀਂਦਾ ਸੀ, ਜਿਸ ਕਾਰਨ ਉਹ ਉਸ ਦੇ ਘਰ ਦੇ ਬਾਹਰ ਆ ਕੇ ਉਸ ਨਾਲ ਦੁਰਵਿਵਹਾਰ ਕਰਦਾ ਸੀ।

ਤਲਾਕ ਲਈ ਪਾ ਰਿਹਾ ਸੀ ਦਬਾਅ 

ਗਾਇਕ ਰਣਜੀਤ ਕਿਰਨਦੀਪ 'ਤੇ ਉਸ ਦੇ ਪਤੀ ਨੂੰ ਤਲਾਕ ਦੇ ਕੇ ਉਸ ਨਾਲ ਵਿਆਹ ਕਰਨ ਦਾ ਦਬਾਅ ਬਣਾ ਰਿਹਾ ਸੀ। ਕਿਰਨਦੀਪ ਨੇ ਉਸ ਨੂੰ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਆਪਣੇ ਪਤੀ ਨੂੰ ਤਲਾਕ ਨਾ ਦਿੱਤਾ ਤਾਂ ਉਹ ਉਸ ਨੂੰ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਾਰ ਦੇਵੇਗਾ। ਇਸ ਧਮਕੀ ਤੋਂ ਬਾਅਦ ਉਸ ਨੇ ਪੁਲਿਸ ਨੂੰ ਫੋਨ ਕਰਕੇ ਸੂਚਿਤ ਕੀਤਾ ਅਤੇ ਰਣਜੀਤ ਖਿਲਾਫ ਮਾਮਲਾ ਵੀ ਦਰਜ ਕਰਵਾਇਆ।

ਇਸ ਮਾਮਲੇ ਸਬੰਧੀ ਥਾਣਾ ਦਾਖਾ ਦੇ ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਤਲ ਕੀਤੇ ਗਏ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਵਿੱਚ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। 

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget