Sukhan Verma First wedding Pic: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਇਸ ਵਿਚਾਲੇ ਸੁਖਨ ਵਰਮਾ ਅਤੇ ਉਨ੍ਹਾਂ ਦੀ ਪਤਨੀ ਤਰਨ ਕੌਰ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। ਇਸਦੇ ਨਾਲ ਹੀ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਵਿਆਹ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।






ਕਲਾਕਾਰ ਪਰਮੀਸ਼ ਵਰਮਾ ਨੇ ਸੁਖਨ ਦੇ ਵਿਆਹ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਲਿਖਿਆ, ਮੇਰਾ ਦਿਲ ਪਿਆਰ ਨਾਲ ਭਰ ਗਿਆ ਹੈ ਵਧਾਈਆਂ @sukhanvermaofficial & Taran... ਪਰਮੀਸ਼ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 


ਦੱਸ ਦੇਈਏ ਕਿ ਸੁਖਨ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਆਪਣੀ ਝਲਕ ਵਿਖਾਈ ਗਈ ਹੈ। ਇਸਦੇ ਨਾਲ ਹੀ ਫੈਨਜ਼ ਪੇਜ਼ ਉੱਪਰ ਵੀ ਸੁਖਨ ਛਾਏ ਹੋਏ ਹਨ। ਇਸ ਤੋਂ ਇਲਾਵਾ ਸੁਖਨ ਵਰਮਾ ਦੀ ਪਤਨੀ ਤਰਨ ਕੌਰ ਦੀ ਸ਼ਾਨਦਾਰ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਆਪਣੇ ਖੂਬਸੂਰਤ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀ ਹੈ।





ਫਿਲਹਾਲ ਪਰਮੀਸ਼ ਵਰਮਾ ਵੀ ਆਪਣੇ ਭਰਾ ਦੇ ਵਿਆਹ ਵਿੱਚ ਡੈਸ਼ਿੰਗ ਅੰਦਾਜ਼ ਵਿੱਚ ਵਿਖਾਈ ਦਿੱਤੇ। ਉਨ੍ਹਾਂ ਦਾ ਲੁੱਕ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਿਹਾ ਹੈ। ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻