CM Bhagwant Mann On Surinder Shinda: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਮੌਤ ਉਪਰ ਅਫਸੋਸ ਜਾਹਿਰ ਕੀਤਾ ਹੈ। ਉਨ੍ਹਾਂ ਨੇ ਭਾਵੁਕ ਹੁੰਦਿਆਂ ਕਿਹਾ ਹੈ ਕਿ ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ...ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ... 


ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ... ਵਾਹਿਗੁਰੂ ਵਾਹਿਗੁਰੂ







ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ...ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ;ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ...… 


ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋਇਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ। ਸਵਰਗੀ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ। ਇਸ ਉੱਪਰ ਪੰਜਾਬੀ ਸਿਤਾਰਿਆਂ ਵੱਲੋਂ ਪੋਸਟ ਸਾਂਝੀ ਕਰ ਸੋਗ ਜਤਾਇਆ ਗਿਆ ਹੈ।