Parmish Verma: ਪਰਮੀਸ਼ ਵਰਮਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਜਾਣੋ ਪੰਜਾਬੀ ਕਲਾਕਾਰ ਦੀਆਂ ਅੱਖਾਂ ਕਿਉਂ ਹੋਈਆਂ ਨਮ ?
Parmish Verma: ਪੰਜਾਬੀ ਅਦਾਕਾਰ, ਨਿਰਦੇਸ਼ਕ ਅਤੇ ਗਾਇਕ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ਉੱਪਰ ਰਾਜ ਕਰਦੇ ਹਨ। ਕਲਾਕਾਰ ਆਪਣੀ ਪੇਸ਼ੇਵਰ ਅਤੇ
Parmish Verma: ਪੰਜਾਬੀ ਅਦਾਕਾਰ, ਨਿਰਦੇਸ਼ਕ ਅਤੇ ਗਾਇਕ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ਉੱਪਰ ਰਾਜ ਕਰਦੇ ਹਨ। ਕਲਾਕਾਰ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਦੇ ਚਲਦਿਆਂ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਬੁਰੀ ਖਬਰ ਸਾਂਝੀ ਕੀਤੀ ਗਈ। ਦਰਅਸਲ, ਕਲਾਕਾਰ ਨੇ ਸਟੋਰੀ ਵਿੱਚ ਇੱਕ ਦੁੱਖ ਭਰੀ ਖਬਰ ਸ਼ੇਅਰ ਕੀਤੀ ਹੈ।
ਦੱਸ ਦੇਈਏ ਕਿ ਪੰਜਾਬੀ ਕਲਾਕਾਰ ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਰੇਸਟ ਇਨ ਪੀਸ ਸੰਨੀ ਵੀਰੇ, ਵਾਹਿਗੁਰੂ, ਤੇਰੀ ਕਮੀ ਕਦੇ ਵੀ ਪੂਰੀ ਨਹੀਂ ਹੋਣੀ, ਵਾਹਿਗੁਰੂ ਜੀ... ਇਸ ਤੋਂ ਇਲਾਵਾ ਪੰਜਾਬੀ ਕਲਾਕਾਰ ਲਾਡੀ ਚਾਹਲ ਵੱਲੋਂ ਵੀ ਪੋਸਟ ਸ਼ੇਅਰ ਕਰ ਦੁੱਖ ਪ੍ਰਗਟਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕਾਂ ਵੱਲੋਂ ਵੀ ਇਸ ਉੱਪਰ ਦੁੱਖ ਪ੍ਰਗਟਾਇਆ ਗਿਆ ਹੈ।
ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਈ ਹਿੱਟ ਫ਼ਿਲਮਾਂ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ। ਇਸਦੇ ਨਾਲ ਹੀ ਜੇਕਰ ਪਰਮੀਸ਼ ਵਰਮਾ ਦੇ ਪਿਤਾ ਜੀ ਦੀ ਗੱਲ ਕਰਿਏ ਤਾਂ ਸਤੀਸ਼ ਵਰਮਾ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਕੰਮ ਕਰ ਚੁੱਕੇ ਹਨ ਅਤੇ ਮਾਤਾ ਵੀ ਰਿਟਾਇਰ ਹੋ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।