Deep Sidhu: ਪੰਜਾਬੀ ਅਦਾਕਾਰ ਅਤੇ ਸੋਸ਼ਲ ਐਕਟਿਵਿਸਟ ਦੀਪ ਸਿੱਧੂ ਨੂੰ ਲੈ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਚਰਚਾ ਛਿੜ ਗਈ ਹੈ। ਦਰਅਸਲ, ਹਾਲ ਹੀ ਵਿੱਚ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਦੀਪ ਸਿੱਧੂ ਦੇ ਕਰੀਬੀ ਨੂੰ ਅਣਪਛਾਤੇ ਬਾਈਕ ਸਵਾਰ ਵਿਅਕਤੀਆਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਹ ਖਬਰ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ।
ਦਰਅਸਲ, ਦੀਪ ਸਿੱਧੂ ਦਾ ਕਰੀਬੀ ਅਤੇ ਉੱਘਾ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਹਰੀ ਨੌ ਦੀ ਆਪਣੇ ਪਿੰਡ ਪਰਤਦੇ ਸਮੇਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਕੱਲ੍ਹ (9 ਅਕਤੂਬਰ) ਸ਼ਾਮ ਦੀ ਹੈ, ਅਤੇ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਗੁਰਪ੍ਰੀਤ ਸਿੰਘ ਹਰੀ ਨੌ ਦੀ ਛਾਤੀ ਵਿੱਚ ਤਿੰਨ ਗੋਲੀਆਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਪਹਿਲਾਂ ਤਿੰਨ ਬੰਦਿਆਂ ਨੇ ਗੁਰਪ੍ਰੀਤ ਦੇ ਘਰ ਦਾ ਪਤਾ ਪੁੱਛਿਆ ਫਿਰ ਉਸ ਨੂੰ ਘਰ ਜਾ ਗੋਲੀਆਂ ਮਾਰੀਆਂ।
Read MOre: Miss India Death: ਮੰਗੇਤਰ ਵੱਲੋਂ ਮਿਲੇ ਧੋਖੇ ਨਾਲ ਬੁਰੀ ਤਰ੍ਹਾਂ ਟੁੱਟੀ ਮਿਸ ਇੰਡੀਆ, ਫਲੈਟ 'ਚ ਲਟਕਦੀ ਮਿਲੀ ਲਾ*ਸ਼
ਦੱਸ ਦੇਈਏ ਕਿ ਗੋਲੀਆਂ ਲੱਗਣ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਪ੍ਰਗਿਆ ਜੈਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਪ੍ਰਗਿਆ ਜੈਨ ਨੇ ਕਿਹਾ, “ਅਸੀਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।
ਗੁਰਪ੍ਰੀਤ ਸਿੰਘ ਹਰੀ ਨੌ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਜੋ ਕਿ ਅਕਸਰ ਉਸ ਨਾਲ ਆਪਣੀਆਂ ਤਸਵੀਰਾਂ ਸਾਂਝੀਆ ਕਰਦਾ ਰਹਿੰਦਾ ਸੀ। ਇਸਦੇ ਨਾਲ ਹੀ ਗੁਰਪ੍ਰੀਤ ਵਾਰਿਸ ਪੰਜਾਬ ਜੱਥਬੰਦੀ ਨਾਲ ਵੀ ਜੁੜਿਆ ਹੋਇਆ ਸੀ। ਇਸਦੇ ਨਾਲ ਹੀ ਉਹ ਪੰਜਾਬ ਦੇ ਹੱਕ ਵਿੱਚ ਚੁੱਕੇ ਜਾਣ ਵਾਲੇ ਮੁੱਦਿਆਂ ਵਿੱਚ ਸ਼ਾਮਲ ਹੁੰਦਾ ਸੀ।