Jharkhand police Officer apologize after sidhu moose wala Calling Terriorist: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਆਪਣਾ ਗੁੱਸਾ ਜਤਾਇਆ ਜਾ ਰਿਹਾ ਸੀ। ਦੱਸ ਦੇਈਏ ਕਿ ਲੋਕਾਂ ਵੱਲੋਂ ਇਸ ਵੀਡੀਓ ਉੱਪਰ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਸਭ ਦੇ ਸਾਹਮਣੇ ਆ ਮਾਫ਼ੀ ਮੰਗੀ ਹੈ। 


ਦੱਸ ਦੇਈਏ ਕਿ sirfpanjabiyat ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਪੁਲਿਸ ਅਧਿਕਾਰੀ ਆਪਣੀ ਗਲਤੀ ਲਈ ਮਾਫ਼ੀ ਮੰਗਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਹ ਕੀ ਸਫਾਈ ਦੇ ਰਿਹਾ ਹੈ ਤੁਸੀ ਵੀ ਵੇਖੋ ਇਹ ਵੀਡੀਓ...






ਜਾਣੋ ਪੂਰਾ ਮਾਮਲਾ


ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਝਾਰਖੰਡ ਦਾ ਦੱਸਿਆ ਗਿਆ। ਇਸ ਵਿੱਚ ਇੱਕ ਪੁਲਿਸ ਅਧਿਕਾਰੀ ਬੁਲੇਟ 'ਤੇ ਜਾ ਰਹੇ ਲੜਕੇ ਅਤੇ ਲੜਕੀ ਨੂੰ ਘੇਰ ਲੈਂਦਾ ਹੈ। ਇਸ ਦੌਰਾਨ ਉਹ ਦੋਵਾਂ ਕੋਲੋਂ ਹੈਲਮੇਟ ਬਾਰੇ ਪੁੱਛਦਾ ਹੈ। ਜਦੋਂ ਹੀ ਉਸਦੀ ਨਜ਼ਰ ਬੁਲੇਟ ਬਾਈਕ 'ਤੇ ਪੈਂਦੀ ਹੈ ਤਾਂ ਉਹ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਗੁੱਸੇ ਵਿੱਚ ਆ ਜਾਂਦਾ ਹੈ। ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਉਹ ਕਹਿੰਦਾ ਹੈ ਤੁਸੀ ਇਸ ਨੂੰ ਆਪਣਾ ਆਇਡਲ ਮੰਨਦੇ ਹੋ, ਇਸ ਅੱਤਵਾਦੀ ਨੂੰ ਆਇਡਲ ਮੰਨਦੇ ਹੋ। ਪੁਲਿਸ ਵਾਲੇ ਵੱਲੋਂ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣਾ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆ ਰਿਹਾ। ਜਿਸ ਤੋਂ ਬਾਅਦ ਇਸ ਵੀਡੀਓ ਨੇ ਵਾਇਰਲ ਹੁੰਦੇ ਹੀ ਤਹਿਲਕਾ ਮਚਾ ਦਿੱਤਾ ਹੈ।


ਕਾਬਿਲੇਗੌਰ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।