(Source: ECI/ABP News)
Punjabi Singer: ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਲੱਗੀਆਂ ਗੰਭੀਰ ਸੱਟਾਂ, ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ
Punjabi Singer Accident: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਗੰਭੀਰ ਸੱਟਾਂ ਲੱਗੀਆਂ ਹਨ। ਇਸਦੀ ਜਾਣਕਾਰੀ ਗਾਇਕ ਵੱਲੋਂ ਆਪਣੇ ਸੋਸ਼ਲ

Punjabi Singer Accident: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਗੰਭੀਰ ਸੱਟਾਂ ਲੱਗੀਆਂ ਹਨ। ਇਸਦੀ ਜਾਣਕਾਰੀ ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ। ਦਰਅਸਲ, ਪੰਜਾਬੀ ਕਲਾਕਾਰ ਸੁਲਤਾਨ ਸਿੰਘ (Sultan Singh) ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ।
ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਨ ਨਹੀਂ ਹੈਗਾ, ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ, ਮੇਰਾ ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ 26/072024...ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ। ਸਾਰਿਆ ਦਾ ਬਚਾਅ ਹੋ ਗਿਆ ਪਰ ਮੇਰੇ ਸੱਟ ਜ਼ਿਆਦਾ ਲੱਗੀ। ਥੋੜਾ ਟਾਈਮ ਲੱਗਣਾ ਰਿਕਵਰ ਹੋਣ ਨੂੰ... ਕ੍ਰਿਪਾ ਕਰਕੇ ਤੁਸੀ ਦੁਆ ਕਰਿਓ ਅਤੇ ਪਿਆਰ ਦਿੰਦੇ ਰਹਿਓ...। ਇਸਦੇ ਨਾਲ ਹੀ ਕਲਾਕਾਰ ਨੇ ਇੱਕ ਹੋਰ ਤਸਵੀਰ ਵੀ ਪੋਸਟ ਕੀਤੀ ਹੈ...
ਵਰਕਫਰੰਟ ਦੀ ਗੱਲ ਕਰਿਏ ਤਾਂ ਸੁਲਤਾਨ ਸਿੰਘ ਵੱਲੋਂ ਪੰਜਾਬੀ ਦਰਸ਼ਕਾਂ ਲਈ ਗੀਤ ਰਿਲੀਜ਼ ਕੀਤੇ ਗਏ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਹਾਲੇ ਹੀ ਵਿੱਚ ਕਲਾਕਾਰ ਦਾ ਗੀਤ ਕੌਲਰ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ।
ਦੱਸ ਦੇਈਏ ਕਿ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਸੁਲਤਾਨ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਨਜ਼ਰ ਆਉਂਦੇ ਹਨ। ਪਰ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਐਕਟਿਵ ਨਹੀਂ ਵੇਖਿਆ ਗਿਆ। ਜਿਸ ਤੋਂ ਬਾਅਦ ਫੈਨਜ਼ ਦੀ ਚਿੰਤਾ ਵੱਧ ਗਈ। ਫਿਲਹਾਲ ਕਲਾਕਾਰ ਨੇ ਦਰਸ਼ਕਾਂ ਨੂੰ ਆਪਣਾ ਹਾਲ ਬਿਆਨ ਕੀਤਾ ਹੈ।
View this post on Instagram
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
