Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ ਕੈਲਾਸ਼ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸਾਹਮਣੇ ਆਉਣ ‘ਤੇ ਪੰਜਾਬੀ ਇੰਡਸਟਰੀ ਵਿੱਚ ਮਾਤਮ ਛਾਇਆ ਹੋਇਆ ਹੈ।
ਦੱਸ ਦੇਈਏ ਕਈ ਮਹਾਨ ਇਨਕਲਾਬੀ ਰੰਗ ਮੰਚ ਨਾਟਕਕਾਰ ਗੁਰਸ਼ਰਨ ਸਿੰਘ ਭਾਅ ਜੀ ਦੇ ਜੀਵਨ ਸਾਥਣ ਕੈਲਾਸ਼ ਕੌਰ ਦੀ ਜੀਵਨਲੀਲਾ ਸਮਾਪਤ ਹੋ ਗਈ ਹੈ। ਮਲਕੀਤ ਰੌਣੀ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਅਦਾਕਾਰਾ ਰੁਪਿੰਦਰ ਰੂਪੀ ਨੇ ਵੀ ਕਮੈਂਟ ਕੀਤਾ ਹੈ ਅਤੇ ਲਿਖਿਆ ‘ਵਾਹਿਗੁਰੂ ਜੀ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ’।
ਜਾਣਕਾਰੀ ਲਈ ਦੱਸ ਦਈਏ ਕਿ ਨਾਟਕਕਾਰ ਗੁਰਸ਼ਰਨ ਸਿੰਘ ਭਾਈ ਮੰਨਾ ਸਿੰਘ ਦੇ ਨਾਂਅ ਦੇ ਨਾਲ ਵੀ ਮਸ਼ਹੂਰ ਸਨ ਅਤੇ ਸਭ ਉਨ੍ਹਾਂ ਨੂੰ ਭਾਈ ਸਾਹਿਬ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਦਾ ਦੇਹਾਂਤ ਕੁਝ ਸਾਲ ਪਹਿਲਾਂ ਹੋਇਆ ਸੀ। ਉਹ ਜਨਵਾਦੀ ਰੰਗਮੰਚ ਦੇ ਪਿਤਾਮਾ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।