Tarsem Jassar Mastaney Teaser Release: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਅਤੇ ਸਿੰਮੀ ਚਾਹਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਮਸਤਾਨੇ' ਨੂੰ ਲੈ ਸੁਰਖੀਆਂ ਵਿੱਚ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਦੀ ਫਿਲਮ "ਮਸਤਾਨੇ" ਦੀ ਫਸਟ ਲੁੱਕ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ ਸੀ। ਹੁਣ ਫਿਲਮ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਫਿਲਮ ਦੇ ਟੀਜ਼ਰ ਨੂੰ ਦੇਖ ਤੁਸੀ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਵਾਰ ਤਰਸੇਮ ਦਰਸ਼ਕਾਂ ਲਈ ਕੁਝ ਧਮਾਕੇਦਾਰ ਲੈ ਕੇ ਪੇਸ਼ ਹੋਏ ਹਨ। ਫਿਲਮ ਦੇ ਟੀਜ਼ਰ ਦੇ ਰਿਲੀਜ਼ ਹੁੰਦੇ ਹੀ ਦਰਸ਼ਕਾਂ ਵਿੱਚ ਫਿਲਮ ਦੇਖਣ ਦਾ ਉਤਸ਼ਾਹ ਵੱਧ ਗਿਆ ਹੈ।
ਦੱਸ ਦੇਈਏ ਕਿ ਫਿਲਮ ਦਾ ਟੀਜ਼ਰ ਸਿੰਮੀ ਚਾਹਲ ਅਤੇ ਤਰਸੇਮ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਲਾਗਤੇ ਦੀਵਾਨ ਰਹੈਂ ਗਾਵਤੇ ਸੁਜਾਨ ਰਹੈਂ, ਝੂਲਤੇ ਨਿਸ਼ਾਨ ਰਹੇਂ ਪੰਥ ਮਹਾਰਾਜ ਕੇ … ਮਸਤਾਨੇ ਫਿਲਮ , ਇਕ ਸੁਪਨਾ ਜੋ ਮਾਹਰਾਜ ਨੇ ਅੰਗ ਸੰਗ ਸਹਾਈ ਹੋ ਕੇ ਪੂਰਾ ਕਰਵਾਇਆ ਓਹਨੇ ਈ ਭਾਗ ਲਾਉਣੇ , ਪੰਜਾਬੀ ਸਿਨੇਮਾ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਤੇ ਹੋਰ ਉਚਾ ਕਰਨ ਲਈ ਤੁਹਾਡੇ ਸਭ ਦੇ ਪਿਆਰ ਅਤੇ ਸਾਥ ਦੀ ਲੋੜ 💛 ਮਲਿਕ ਸਭ ਨੂੰ ਚੜ੍ਹਦੀ ਕਲਾ ਚ ਰੱਖੇ 🙏...
ਫਿਲਮ ਮਸਤਾਨੇ ਦਾ ਟੀਜ਼ਰ ਦੇਖਣ ਤੋਂ ਬਾਅਦ ਪ੍ਰਸ਼ੰਸਕ ਤਾਰੀਫ਼ਾ ਦੇ ਪੁੱਲ ਬੰਨ੍ਹ ਰਹੇ ਹਨ। ਇੱਕ ਯੂਜ਼ਰ ਨੇ ਤਰਸੇਮ ਦੀ ਤਾਰੀਫ ਕਰਦੇ ਹੋਏ ਲਿਖਿਆ, ਕੋਈ ਸਮਾਂ ਸੀ ਸਾਰੇ ਮੁੰਡੇ ਪੱਗਾ ਬੰਨਣ ਲਾਤੇ ਸੀ ਜੱਸੜ ਬਾਈ ਨੇ... ਇੱਕ ਹੋ ਯੂਜ਼ਰ ਨੇ ਲਿਖਦੇ ਹੋਏ ਕਿਹਾ ਸਿਰਾ ਚੜ੍ਹਦੀ ਕਲਾ ਬਾਈ...
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ। ਇਸ ਫਿਲਮ ਵਿੱਚ ਬਾਲੀਵੁੱਡ ਫਿਲਮ ਇੰਡਸਟਰੀ ਦੇ ਖਲਨਾਇਕ ਰਾਹੁਲ ਦੇਵ ਵੀ ਦਿਖਾਈ ਦਿੱਤੇ। ਦੱਸ ਦੇਈਏ ਕਿ ਪੰਜਾਬੀ ਫਿਲਮਾਂ ਵਿੱਚ ਬਾਲੀਵੁੱਡ ਕਲਾਕਾਰਾਂ ਦਾ ਨਜ਼ਰ ਆਉਣਾ ਪੰਜਾਬੀਆਂ ਲਈ ਵੀ ਸ਼ਾਨ ਦੀ ਗੱਲ ਹੈ। ਇਸ ਤੋਂ ਇਲ਼ਾਵਾ ਪਾਲੀਵੁੱਡ ਦੇ ਕਈ ਸਿਤਾਰੇ ਵੀ ਬਾਲੀਵੁੱਡ ਇੰਡਸਟਰੀ ਵਿੱਚ ਕਮਾਲ ਦਿਖਾ ਰਹੇ ਹਨ। ਤਰਸੇਮ ਜੱਸੜ ਦੇ ਚਾਹੁੰਣ ਵਾਲਿਆਂ ਨੂੰ ਦੱਸ ਦਈਏ ਕਿ ਫਿਲਮ "ਮਸਤਾਨੇ" ਜਲਦ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਇਹ ਫਿਲਮ ਅਗਸਤ ਮਹੀਨੇ ਰਿਲੀਜ਼ ਕੀਤੀ ਜਾਵੇਗੀ। ਹਾਲਾਂਕਿ ਫਿਲਮ ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।