Singer Singga: ਸਿੰਗਾ ਦੇ ਬਿਆਨ ਨਾਲ ਮੱਚਿਆ ਹੰਗਾਮਾ, ਪੰਜਾਬੀ ਗਾਇਕ ਬੋਲਿਆ- 'ਇੰਫਲੂਇੰਸਰ ਕੁੜੀਆਂ ਨੇ ਪਾਇਆ ਗੰਦ...'
Punjabi Singer Singga: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਆਪਣੇ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲਾ ਇਹ ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ
Punjabi Singer Singga: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਆਪਣੇ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲਾ ਇਹ ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਗਾਇਕ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਇੰਫਲੂਇੰਸਰ ਖਿਲਾਫ ਅਜਿਹੀਆਂ ਗੱਲਾਂ ਕਹੀਆਂ ਹਨ, ਜਿਨ੍ਹਾਂ ਨਾਲ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ।
ਇੰਫਲੂਇੰਸਰ ਕੁੜੀਆਂ ਨੇ ਗੰਦ ਪਾਇਆ ਹੋਇਆ...
ਦਰਅਸਲ, ਸੋਸ਼ਲ ਮੀਡੀਆ ਉੱਪਰ ਸਿੰਗਾ ਦੇ ਕਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਵਿੱਚ ਪੰਜਾਬੀ ਗਾਇਕ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਵਿਚ ਇੰਫਲੂਇੰਸਰ ਕੁੜੀਆਂ ਨੇ ਗੰਦ ਪਾਇਆ ਹੋਇਆ ਹੈ। ਘਰੋਂ ਕੁਝ ਹੋਰ ਬਣ ਕੇ ਆਉਂਦੀਆਂ ਤੇ ਬਾਹਰ ਕੁੱਝ ਹੋਰ ਕਰਦੀਆਂ ਹਨ। ਕੋਈ ਵੀ ਆਪਣੀ ਮਿਹਨਤ ਨਾਲ ਨਹੀਂ ਕੰਮ ਕਰਨਾ ਚਾਹੁੰਦਾ ਸਗੋਂ ਸ਼ਾਟ-ਕੱਟ ਲੱਭ ਕੇ ਪੈਸੇ ਕਮਾਉਣਾ ਚਾਹੁੰਦੀਆਂ।
ਉਨ੍ਹਾਂ ਦੱਸਿਆ ਕਿ ਇੰਫਲੂਇੰਸਰ ਦੇ ਖਰਚੇ ਕਿਵੇਂ ਨਿਕਲਦੇ ਹਨ ਇਨ੍ਹਾਂ ਬਾਰੇ ਸਾਰਿਆਂ ਨੂੰ ਪਤਾ ਹੈ। ਜਿਨ੍ਹਾਂ ਨੂੰ ਇੰਡਸਟਰੀ ਬਾਰੇ ਪਤਾ ਨਹੀਂ ਉਹ ਪ੍ਰੋਡਕਾਸਟਾਂ ਵਿਚ ਜਾ ਕੇ ਬੋਲਦੇ ਹਨ ਕਿ ਪੰਜਾਬੀ ਇੰਡਸਟਰੀ ਵਿਚ ਇਹ ਕੁਝ ਚੱਲ ਰਿਹਾ ਹੈ। ਇੰਡਸਟਰੀ ਵਿਚ ਘਰ ਕੁਝ ਹੋਰ ਹੈ, ਰੀਲਾਂ ਵਿਚ ਕੁਝ ਹੋਰ ਹੈ ਤੇ ਫਲੈਟਾਂ ਵਿਚ ਕੁਝ ਹੋਰ ਚੱਲ ਰਿਹਾ ਹੈ। ਵੇਖੋ aujlaarmy ਯੂਟਿਊਬ ਤੇ ਸ਼ੇਅਰ ਕੀਤਾ ਇਹ ਵੀਡੀਓ...
ਗੱਲਾਂ ਸੁਣ ਮੱਚ ਜਾਣਗੇ ਲੋਕ...
ਇਸਦੇ ਨਾਲ ਹੀ ਪੰਜਾਬੀ ਗਾਇਕ ਸਿੰਗਾ ਨੇ ਕਿਹਾ ਕਿ ਕਈਆਂ ਨੂੰ ਮੇਰੀਆਂ ਗੱਲਾਂ ਨਾਲ ਸੇਕ ਲੱਗੇਗਾ ਪਰ ਸੱਚ ਤਾਂ ਸੱਚ ਹੈ। ਜੇਕਰ ਤੁਸੀਂ ਵੀਡੀਓ ਬਣਾਉਣੀਆਂ ਹੀ ਹਨ ਤਾਂ ਵਧੀਆਂ ਬਣਾਇਆ ਕਰੋ ਆਪ ਖੁਦ ਚੀਜ਼ਾਂ ਲੱਭਿਆ ਕਰੋ, ਪਰ ਨਹੀਂ ਅੱਜ ਕੱਲ੍ਹ ਤਾਂ ਕੈਮਰਾ ਹੀ ਪਿੱਛੇ ਤੋਂ ਸ਼ੁਰੂ ਹੁੰਦਾ ਹੈ। ਲੱਕ ਵਿਖਾਏ ਜਾਂਦੇ ਹਨ। ਪ੍ਰੋਡਕਾਸਟਾਂ ਵਿੱਚ ਤੁਸੀਂ ਜਾ ਕੇ ਕਹਿੰਦੇ ਹੋ ਕਿ ਸਾਡੇ ਨਾਲ ਇਹ ਹੋ ਗਿਆ ਪਰ ਤੁਹਾਡੇ ਨਾਲ ਹੀ ਕਿਉਂ ਹੁੰਦਾ, ਚੰਗੇ ਘਰਾਂ ਦੀਆਂ ਕੁੜੀਆਂ ਨਾਲ ਕਿਉਂ ਨਹੀਂ ਐਵੇਂ ਹੁੰਦਾ। ਇਸ ਤਰ੍ਹਾਂ ਕਲਾਕਾਰ ਵੱਲੋਂ ਉਨ੍ਹਾਂ ਹਸਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਪੰਜਾਬੀ ਫਿਲਮ ਇੰਡਸਟਰੀ ਖਿਲਾਫ ਪੋਡਕਾਸਟਾਂ ਵਿੱਚ ਗਲਤ ਬਿਆਨ ਦਿੰਦੀਆਂ ਹਨ।