Amrinder Gill: ਅਮਰਿੰਦਰ ਗਿੱਲ ਦਾ ਗੀਤ 'OCEAN EYES' ਫੈਨਜ਼ 'ਤੇ ਫਿਲਮੀ ਸਿਤਾਰਿਆਂ 'ਚ ਖੱਟ ਰਿਹਾ ਵਾਹੋ-ਵਾਹੀ
Amrinder Gill Song OCEAN EYES Video: ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਦੇ ਚੱਲਦੇ ਸੁਰਖੀਆਂ ਵਿੱਚ ਹਨ। ਉਨ੍ਹਾਂ ਦੇ ਨਵੇਂ ਗੀਤ 'OCEAN EYES' ਨੂੰ ਨਾ ਸਿਰਫ਼ ਪ੍ਰਸ਼ੰਸਕਾਂ ਦਾ ਬਲਕਿ ਫਿਲਮੀ
Amrinder Gill Song OCEAN EYES Video: ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਦੇ ਚੱਲਦੇ ਸੁਰਖੀਆਂ ਵਿੱਚ ਹਨ। ਉਨ੍ਹਾਂ ਦੇ ਨਵੇਂ ਗੀਤ 'OCEAN EYES' ਨੂੰ ਨਾ ਸਿਰਫ਼ ਪ੍ਰਸ਼ੰਸਕਾਂ ਦਾ ਬਲਕਿ ਫਿਲਮੀ ਸਿਤਾਰਿਆਂ ਦਾ ਵੀ ਬੇਹੱਦ ਪਿਆਰ ਮਿਲ ਰਿਹਾ ਹੈ। ਦੱਸ ਦੇਈਏ ਕਿ ਗੀਤ ਦੇ ਆਡੀਓ ਤੋਂ ਬਾਅਦ ਹੁਣ ਵੀਡੀਓ ਵੀ ਰਿਲੀਜ਼ ਹੋ ਚੁੱਕਿਆ ਹੈ। ਜਿਸ ਉੱਪਰ ਪ੍ਰਸ਼ੰਸਕ ਆਪਣਾ ਖੂਬ ਪਿਆਰ ਬਰਸਾ ਰਹੇ ਹਨ। ਤੁਸੀ ਵੀ ਵੇਖੋ ਗੀਤ ਦਾ ਜ਼ਬਰਦਸਤ ਵੀਡੀਓ...
ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਪੰਜਾਬੀ ਕਲਾਕਾਰ ਅਮਰਿੰਦਰ ਗਿੱਲ ਲੰਬੇ ਸਮੇਂ ਬਾਅਦ ਆਪਣੀਆਂ ਫਿਲਮਾਂ ਅਤੇ ਗੀਤ ਰਿਲੀਜ਼ ਕਰਦੇ ਹਨ। ਇਸ ਲਈ ਪ੍ਰਸ਼ੰਸਕਾਂ ਵਿੱਚ ਉਨ੍ਹਾਂ ਦੇ ਗੀਤਾਂ ਅਤੇ ਫਿਲਮਾਂ ਨੂੰ ਲੈ ਵੱਧ ਉਤਸ਼ਾਹ ਹੁੰਦਾ ਹੈ। ਅਦਾਕਾਰਾ ਸਿੰਮੀ ਚਾਹਲ ਵੱਲੋਂ ਵੀ ਗਿੱਲ ਦੇ ਨਵੇਂ ਗੀਤ ਦੀ ਤਾਰੀਫ ਕੀਤੀ ਗਈ ਹੈ।
View this post on Instagram
ਕਾਬਿਲੇਗੌਰ ਹੈ ਕਿ ਅਮਰਿੰਦਰ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ 'ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦੀਆਂ ਫਿਲਮਾਂ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਦੱਸ ਦੇਈਏ ਕਿ 'OCEAN EYES' ਤੋਂ ਇਲਾਵਾ ਅਮਰਿੰਦਰ ਗਿੱਲ ਵੱਲੋਂ ਪਹਿਲਾਂ ਵੀ ਕਈ ਫਿਲਮਾਂ ਦੇ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਗਈ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਗਿੱਲ ਆਪਣੇ ਸੋਸ਼ਲ ਮੀਡੀਆ ਉੱਪਰ ਕਾਫੀ ਐਕਟਿਵ ਨਜ਼ਰ ਆ ਰਹੇ ਹਨ।
Read More: The Great Khali: ਗ੍ਰੇਟ ਖਲੀ ਨੇ ਸਭ ਦੇ ਸਾਹਮਣੇ ਰੱਖਿਆ ਮਾਸਟਰ ਸਲੀਮ ਦਾ ਮਾਣ, ਵੀਡੀਓ ਕਰ ਦੇੇਵੇਗਾ ਹੈਰਾਨ