(Source: ECI/ABP News)
Kulhad Pizza Owner Sehaj Arora: ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਦੀ ਮੌਤ ਦੀ ਫੈਲੀ ਖਬਰ, ਜਾਣੋ ਇਸਦਾ ਸੱਚ
Kulhad Pizza Owner Sehaj Arora Death News: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇਨ੍ਹੀਂ ਦਿਨੀਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਨਿੱਜੀ ਵੀਡੀਓ ਵਾਇਰਲ
![Kulhad Pizza Owner Sehaj Arora: ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਦੀ ਮੌਤ ਦੀ ਫੈਲੀ ਖਬਰ, ਜਾਣੋ ਇਸਦਾ ਸੱਚ The widespread news of the death of Sahaj Arora, the owner of Kulhad Pizza know its truth Kulhad Pizza Owner Sehaj Arora: ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਦੀ ਮੌਤ ਦੀ ਫੈਲੀ ਖਬਰ, ਜਾਣੋ ਇਸਦਾ ਸੱਚ](https://feeds.abplive.com/onecms/images/uploaded-images/2023/09/30/6e20b97c21ae00d142015f0c54095f3e1696074764032709_original.jpg?impolicy=abp_cdn&imwidth=1200&height=675)
Kulhad Pizza Owner Sehaj Arora Death News: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇਨ੍ਹੀਂ ਦਿਨੀਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਾਲੇ ਵੀ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਇੱਕ ਔਰਤ ਵੱਲੋਂ ਉਨ੍ਹਾਂ ਦੀ ਦੁਕਾਨ ਤੇ ਜਾ ਖੂਬ ਹੰਗਾਮਾ ਕੀਤਾ ਗਿਆ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸੋਸ਼ਲ ਮੀਡੀਆ ਉੱਪਰ ਸਹਿਜ ਅਰੋੜਾ ਦੀ ਮੌਤ ਦੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ।
ਇਨ੍ਹਾਂ ਖਬਰਾਂ ਦੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਕੁੱਲ੍ਹੜ ਪੀਜ਼ਾ ਮਾਲਕ ਸਹਿਜ ਅਰੋੜਾ ਵੱਲ਼ੋਂ ਆਪਣੇ ਫੇਸਬੁੱਕ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਫੇਕ ਨਿਊਜ਼( ਬਹੁਤ ਕਾਲ ਆ ਰਹੇ ਦੋ ਦਿਨ ਤੋਂ, ਕ੍ਰਿਪਾ ਕਰਕੇ ਬੰਦ ਕਰੋ) ਮੀਡੀਆ ਨੂੰ ਬੇਨਤੀ ਹੈ ਕਿ ਪੁਰਾਣੇ ਇੰਟਰਵਿਊ ਨੂੰ ਐਡਿੰਗ ਕਰਕੇ ਨਾ ਚਲਾਉਣ। ਪਿਆਰੀ ਜਨਤਾ ਕਿਸੇ ਵੀ ਤਰ੍ਹਾਂ ਦੀ ਇੰਟਰਵਿਊ 'ਤੇ ਭਰੋਸਾ ਨਾ ਕਰੋ...
ਜਾਣਕਾਰੀ ਲਈ ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਕਪਲ ਵਾਇਰਲ ਵੀਡੀਓ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਜਾਰੀ ਹੈ। ਇਸ ਵਿਚਾਲੇ ਸੋਨੀਆ ਤੋਂ ਬਾਅਦ ਇੱਕ ਹੋਰ ਲੜਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸਦੀ ਜਾਣਕਾਰੀ ਜਲੰਧਰ ਪੁਲਿਸ ਅਧਿਕਾਰੀ ਵੱਲੋਂ ਦਿੱਤੀ ਗਈ। ਇਸਦੇ ਨਾਲ ਹੀ ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣੋ ਕੁੱਲ੍ਹੜ ਪੀਜ਼ਾ ਕਪਲ ਮਾਮਲਾ...
ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕੀਤਾ। ਇਸ ਉੱਪਰ ਥਾਣਾ ਡਵੀਜ਼ਨ ਨੰਬਰ ਚਾਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਹੜੀ ਕੁੱਲ੍ਹੜ ਪੀਜ਼ਾ ਕਪਲ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ, ਉਸਨੂੰ ਇੱਕ ਔਰਤ ਵੱਲੋਂ ਵਾਇਰਲ ਕੀਤਾ ਗਿਆ। ਜਿਸਦਾ ਕਾਲਪਨਿਕ ਨਾਂਅ ਸੋਨੀਆ ਦੱਸਿਆ ਜਾ ਰਿਹਾ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜਾਂਚ-ਪੜਤਾਲ ਜਾਰੀ ਹੈ।
.
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)