Raghav Chadha Meet Punjabi Singer Karan Aujla: ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਵਿਦੇਸ਼ ਵਿੱਚ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਇਸ ਵਿਚਾਲੇ ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਮੁਲਾਕਾਤ ਦੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਚੱਡਾ ਨੇ ਕਰਨ ਔਜਲਾ ਦੇ ਨਾਲ-ਨਾਲ ਆਪਣੇ ਗੀਤਕਾਰ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਰਾਘਵ ਨੇ ਵੀ ਮੁਲਾਕਾਤ ਦੀਆਂ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਚੱਡਾ ਨਾਲ ਪੰਜਾਬੀ ਗਾਇਕ ਦੀ ਤਸਵੀਰ ਵਾਈਰਲ
ਇਹ ਰਾਘਵ ਚੱਡਾ ਦੀ ਪੰਜਾਬੀ ਸੰਗੀਤ ਜਗਤ ਦੇ ਮੋਹਰੀ ਕਲਾਕਾਰਾਂ ਵਿੱਚੋਂ ਇੱਕ ਕਰਨ ਔਜਲਾ ਨਾਲ ਦੂਜੀ ਮੁਲਾਕਾਤ ਹੈ। ਹਾਲਾਂਕਿ ਇਹ ਇੱਕ ਆਮ ਮੁਲਾਕਾਤ ਹੈ, ਜਾਂ ਫਿਰ ਗਾਇਕ ਦੇ ਸਿਆਸਤ ਵਿੱਚ ਆਉਣ ਵੱਲ ਕੋਈ ਇਸ਼ਾਰਾ ਇਸ ਬਾਰੇ ਕੁਝ ਸਪਸ਼ਟ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ, ਦੋਵੇਂ ਪਿਛਲੇ ਸਾਲ ਦਸੰਬਰ ਵਿੱਚ ਵੀ ਮਿਲੇ ਸਨ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਦਾ ਵਿਆਹ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਹੋਇਆ ਹੈ। ਪਤੀ ਰਾਘਵ ਚੱਡਾ ਨਾਲ ਪਰਿਣੀਤੀ ਦੀ ਪਹਿਲੀ ਮੁਲਾਕਾਤ ਯੂਕੇ ਵਿੱਚ ਇੱਕ ਪੁਰਸਕਾਰ ਸਮਾਗਮ ਦੌਰਾਨ ਹੋਈ ਸੀ। ਇਸ ਤੋਂ ਪਹਿਲਾਂ, ਉਹ ਰਾਘਵ ਬਾਰੇ ਕੁਝ ਵੀ ਨਹੀਂ ਜਾਣਦੀ ਸੀ। ਇਸ ਪੁਰਸਕਾਰ ਸਮਾਗਮ ਵਿੱਚ, ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਸਨਮਾਨਿਤ ਕੀਤਾ ਜਾਣਾ ਸੀ।
ਇਸ ਸਮਾਗਮ ਵਿੱਚ, ਪਰਿਣੀਤੀ ਨੂੰ ਮਨੋਰੰਜਨ ਲਈ ਅਤੇ ਰਾਘਵ ਨੂੰ ਰਾਜਨੀਤੀ ਲਈ ਸਨਮਾਨਿਤ ਕੀਤਾ ਗਿਆ ਸੀ। ਬਾਅਦ ਵਿੱਚ ਦੋਵਾਂ ਵਿੱਚ ਦੋਸਤੀ ਹੋ ਗਈ ਅਤੇ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ। ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਰਾਘਵ ਦਾ ਵਿਆਹ 2023 ਵਿੱਚ ਪਰਿਣੀਤੀ ਨਾਲ ਹੋਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।