Punjabi Singer: ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਾਲੇ ਮਸ਼ਹੂਰ ਲੋਕ ਕਲਾਕਾਰ ਪਾਲ ਸਿੰਘ ਸਮਾਓ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਰਿਪੋਰਟਾਂ ਅਨੁਸਾਰ, ਲੋਕ ਕਲਾਕਾਰ ਪਾਲ ਸਿੰਘ ਸਮਾਓ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੇ ਘਰ ਇੱਕ ਬੱਚੀ ਨੇ ਜਨਮ ਲਿਆ ਹੈ। ਪਾਲ ਸਿੰਘ ਸਮਾਓ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਬੱਚੀ ਦੇ ਜਨਮ ਦੀ ਖੁਸ਼ੀ ਸਾਂਝੀ ਕੀਤੀ।
ਆਪਣੀ ਫੇਸਬੁੱਕ 'ਤੇ ਆਪਣੀ ਧੀ ਦੇ ਜਨਮ ਦੀ ਖ਼ਬਰ ਸਾਂਝੀ ਕਰਦੇ ਹੋਏ ਪਾਲ ਸਿੰਘ ਸਮਾਓ ਨੇ ਲਿਖਿਆ, "ਵਾਹਿਗੁਰੂ ਜੀ ਦਾ ਕੋਟਿ ਕੋਟਿ ਸ਼ੁਕਰਾਨਾ ਅੱਜ ਸਾਡੇ ਘਰ ਧੀ ਨੇ ਜਨਮ ਲਿਆ ..ਅੱਜ ਸਾਡਾ ਵਿਹੜਾ ਰੌਣਕਾਂ ਨਾਲ ਭਰ ਗਿਆ ਹੈ 🥰🥰ਵਾਹਿਗੁਰੂ ਜੀ ਨੇ ਦਿਲ ਦੀ ਰੀਝ ਪੂਰੀ ਕੀਤੀ ਹੈ।🥰🥰"
ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈਆਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ ਬਹੁਤ ਮੁਬਾਰਕਾਂ ਜੀ ਵਾਹਿਗੁਰੂ ਚੜਦੀ ਕਲਾ ਵਿੱਚ ਰੱਖਣ ਬੇਟੀ ਨੂੰ ਲੰਮੀਆਂ ਉਮਰਾਂ ਬਖਸ਼ਣ ਜੀ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬਹੁਤ ਮੁਬਾਰਕਾਂ ਜੀ ਵਾਹਿਗੁਰੂ ਖੁਸ਼ ਰੱਖੇ ਧੀ ਨੂੰ...
ਕਦੋਂ ਹੋਇਆ ਸੀ ਵਿਆਹ...?
ਦੱਸ ਦੇਈਏ ਕਿ ਲੋਕ ਕਲਾਕਾਰ ਪਾਲ ਸਿੰਘ ਸਮਾਓ ਦਾ ਵਿਆਹ 18 ਮਾਰਚ ਨੂੰ ਹੋਇਆ ਸੀ। ਉਨ੍ਹਾਂ ਦਾ ਵਿਆਹ ਚਰਚਾ ਦਾ ਵਿਸ਼ਾ ਬਣਿਆ ਰਿਹਾ। ਕਿਉਂਕਿ ਉਨ੍ਹਾਂ ਦੇ ਵਿਆਹ ਸਮਾਰੋਹ ਪਰੰਪਰਾ ਅਤੇ ਖੁਸ਼ੀ ਦਾ ਸੰਪੂਰਨ ਮਿਸ਼ਰਣ ਨੂੰ ਦਰਸਾਇਆ। ਸੱਭਿਆਚਾਰਕ ਵਿਰਾਸਤ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਂਦੇ ਪਾਲ ਸਿੰਘ ਸਮਾਓ ਦੇ ਵਿਆਹ ਵਿੱਚ ਪੰਜਾਬੀ ਸੰਗੀਤ ਜਗਤ ਦੇ ਕਈ ਮਸ਼ਹੂਰ ਕਲਾਕਾਰ ਸ਼ਾਮਲ ਹੋਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।