Punjabi Folk Singer: ਪੰਜਾਬੀ ਸੰਗੀਤ ਜਗਤ ਦਾ ਮਾਣ ਨੇ ਇਹ ਦੋ ਨੌਜਵਾਨ, ਕੀ ਤੁਸੀ ਪਛਾਣਿਆ ਇਹ ਕੌਣ ?
Punjabi Singer Viral Video: ਪੰਜਾਬੀ ਸੰਗੀਤ ਜਗਤ ਵਿੱਚ ਅਜਿਹੇ ਕਈ ਮਹਾਨ ਕਲਾਕਾਰ ਮੌਜੂਦ ਹਨ ਜਿਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ ਵਿੱਚ ਕਾਮਯਾਬੀ ਦੇ ਝੰਡੇ ਗੱਢੇ ਹਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਦੀ ਗਾਇਕੀ
Punjabi Singer Viral Video: ਪੰਜਾਬੀ ਸੰਗੀਤ ਜਗਤ ਵਿੱਚ ਅਜਿਹੇ ਕਈ ਮਹਾਨ ਕਲਾਕਾਰ ਮੌਜੂਦ ਹਨ ਜਿਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ ਵਿੱਚ ਕਾਮਯਾਬੀ ਦੇ ਝੰਡੇ ਗੱਢੇ ਹਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਦੀ ਗਾਇਕੀ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਪੰਜਾਬੀਅਤ ਨੂੰ ਜ਼ਿੰਦਾ ਰੱਖਿਆ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੋ ਨੌਜਵਾਨ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਕੀ ਤੁਸੀ ਪਛਾਣਿਆ ਇਹ ਕੌਣ ਹਨ। ਜੇਕਰ ਨਹੀਂ ਤਾਂ ਪੜ੍ਹੋ ਪੂਰੀ ਖਬਰ...
View this post on Instagram
ਦਰਅਸਲ, ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਇਹ ਵੀਡੀਓ panj_aab_vale ਦੇ ਇੰਸਟਾਗ੍ਰਾਮ ਪੇਜ਼ ਉੱਪਰ ਸ਼ੇਅਰ ਕੀਤੀ ਗਈ ਹੈ। ਇਹ ਵੀਡੀਓ ਕਿਸੇ ਹੋਰ ਦੀ ਨਹੀਂ ਸਗੋਂ ਪੰਜਾਬੀ ਗਾਇਕ ਹਰਭਜਨ ਮਾਨ ਅਤੇ ਉਨ੍ਹਾਂ ਦੇ ਭਰਾ ਗੁਰਸੇਵਕ ਮਾਨ ਦੀ ਹੈ। ਸੰਗੀਤ ਜਗਤ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਨਾਂਅ ਹੈ। ਉਨ੍ਹਾਂ ਦੀ ਗਾਇਕੀ ਨੂੰ ਸਰੋਤਿਆਂ ਦਾ ਭਰਮਾ ਹੁੰਗਾਰਾ ਮਿਲਿਆ। ਖਾਸ ਗੱਲ ਇਹ ਹੈ ਕਿ ਲੋਕ ਗਾਇਕੀ ਨਾਲ ਉਨ੍ਹਾਂ ਪੰਜਾਬੀਅਤ ਨੂੰ ਹਰ ਕਿਸੇ ਦੇ ਦਿਲ ਵਿੱਚ ਜ਼ਿੰਦਾ ਰੱਖਿਆ ਹੈ।
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਨੂੰ ਆਪਣੀ ਸਾਫ ਸੁਥਰੀ ਵਿਰਸੇ ਤੇ ਸੱਭਿਆਚਾਰ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਪੰਜਾਬੀ ਇੰਡਸਟਰੀ 'ਚ ਆਪਣੇ 30 ਸਾਲ ਪੂਰੇ ਕਰ ਲਏ ਹਨ। ਇਸ ਖੁਸ਼ੀ 'ਚ ਉਨ੍ਹਾਂ ਨੇ ਆਪਣੀ ਐਲਬਮ 'ਮਾਇ ਵੇਅ ਮੈਂ ਤੇ ਮੇਰੇ ਗੀਤ' ਵੀ ਕੱਢੀ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹਰਭਜਨ ਮਾਨ ਦੇ ਪੁੱਤਰ ਨੇ ਵੀ ਪੰਜਾਬੀ ਸੰਗੀਤ ਜਗਤ ਵਿੱਚ ਕਦਮ ਰੱਖ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।