Pollywood Celebs: ਪੰਜਾਬੀ ਸੰਗੀਤ ਜਗਤ ਵਿੱਚ ਕਈ ਅਜਿਹੇ ਸਿਤਾਰੇ ਮੌਜੂਦ ਹਨ ਜਿਨ੍ਹਾਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਖਾਸ ਗੱਲ ਇਹ ਹੈ ਕਿ ਕਈ ਵਾਰ ਪ੍ਰਸ਼ੰਸਕਾਂ ਲਈ ਆਪਣੇ ਪਸੰਦੀਦਾ ਸਿਤਾਰਿਆਂ ਨੂੰ ਪਛਾਣਨਾ ਆਸਾਨ ਹੁੰਦਾ ਹੈ ਤੇ ਕਈ ਵਾਰ ਉਹ ਉਲਝਣ ਵਿੱਚ ਪੈ ਜਾਂਦੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਪੰਜਾਬੀ ਸੰਗੀਤ ਜਗਤ ਦੇ ਇੱਕ ਮਸ਼ਹੂਰ ਗਾਇਕ ਅਤੇ ਅਦਾਕਾਰ ਦੀ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਅਤੇ ਜਵਾਬ ਦਿਓ ਕਿਸਦੀ ਹੈ ਇਹ ਤਸਵੀਰ...



ਦਰਅਸਲ, ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਇਹ ਤਸਵੀਰ ਸੰਗੀਤਕਾਰ ਗੁਰਦੇਵ ਸਿੰਘ ਦੁਰਗਾਪੁਰੀਆ ਦੀ ਹੈ। ਇਸ ਤਸਵੀਰ ਨੂੰ ਪੰਜਾਬੀ ਗਾਇਕ ਜੈਜ਼ੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਜੈਜ਼ੀ ਬੀ ਸੰਗੀਤ ਜਗਤ ਵਿੱਚ ਆਪਣੇ 30 ਸਾਲ ਪੂਰੇ ਕਰ ਗਏ ਹਨ। ਉਨ੍ਹਾਂ ਦੀ ਗਾਇਕੀ ਨੂੰ ਪਸੰਦ ਕਰਦੇ ਆ ਰਹੇ ਦਰਸ਼ਕਾਂ ਦਾ ਪਿਆਰ ਕਲਾਕਾਰ ਲਈ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਦੱਸ ਦੇਈਏ ਕਿ ਜੈਜ਼ੀ ਬੀ ਵੱਲੋਂ ਇਹ ਤਸਵੀਰ ਗੁਰਦੇਵ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਗਈ। ਇਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਹੈਪੀ ਬਰਥ਼੍ਡੇ ਬ੍ਰੋ... @aka_chamkila #jindjaan❤️ ਹੋਰ ਕੋਈ ਥਾਂ ਲੈ ਨਈ ਸਕਦਾ ਸਕੇ ਭਰਾਵਾਂ ਦੀ...ਵਾਹਿਗੂਰੁ ਜੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ....

ਦੱਸ ਦੇਈਏ ਕਿ ਤਸਵੀਰ ਵਿੱਚ ਨਜ਼ਰ ਆ ਰਿਹਾ ਸੰਗੀਤਕਾਰ ਗੁਰਦੇਵ ਸਿੰਘ ਦੁਰਗਾਪੁਰੀਆ ਹੈ। ਇਸ ਤੋਂ ਬਾਅਦ ਸਾਂਝੀ ਕੀਤੀ ਗਈ ਦੂਜੀ ਤਸਵੀਰ ਵਿੱਚ ਉਹ ਆਪਣੇ ਪਰਿਵਾਰ ਨਾਲ ਦਿਖਾਈ ਦੇ ਰਹੇ ਹਨ।





 
ਕਾਬਿਲੇਗ਼ੌਰ ਹੈ ਕਿ ਜੈਜ਼ੀ ਬੀ ਦੀ ਪਹਿਲੀ ਐਲਬਮ 'ਘੁੱਗੀਆਂ ਦਾ ਜੋੜਾ' 1993 'ਚ ਰਿਲੀਜ਼ ਹੋਈ ਸੀ। ਉਹ ਉਦੋਂ ਲੈਕੇ ਹੁਣ ਤੱਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇਸ ਦੇ ਨਾਲ ਹੀ ਜੈਜ਼ੀ ਬੀ ਨੇ ਪੰਜਾਬੀ ਫਿਲਮਾਂ 'ਚ ਵੀ ਲੰਬੇ ਸਮੇਂ ਬਾਅਦ ਵਾਪਸੀ ਕੀਤੀ। ਉਹ ਸਾਲ 2022 'ਚ ਫਿਲਮ 'ਸਨੋਮੈਨ' 'ਚ ਨੀਰੂ ਬਾਜਵਾ ਨਾਲ ਨਜ਼ਰ ਆਏ ਸੀ। ਹਾਲਾਂਕਿ ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਫਿਲਹਾਲ ਗਾਇਕ ਆਪਣੇ ਗੀਤਾਂ ਰਾਹੀਂ ਅਤੇ ਫਿਟਨੈਸ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ।