Pollywood Star: ਪੰਜਾਬੀ ਸੰਗੀਤ ਜਗਤ ਦਾ ਸੁਪਰਸਟਾਰ ਹੈ ਇਹ ਬੱਚਾ, ਕੀ ਤੁਸੀ ਪਛਾਣਿਆ ਕੌਣ ?
Pollywood Star Childhood Pic: ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੀਆਂ ਰਹਿੰਦੀਆਂ ਹਨ। ਇਸ ਵਿਚਕਾਰ ਫਿਲਮੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਤੇ ਵੀਡੀਓ
Pollywood Star Childhood Pic: ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੀਆਂ ਰਹਿੰਦੀਆਂ ਹਨ। ਇਸ ਵਿਚਕਾਰ ਫਿਲਮੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਸੁਰਖੀਆਂ ਵਿੱਚ ਰਹਿੰਦੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਈਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਪੰਜਾਬੀ ਸੰਗੀਤ ਜਗਤ ਦਾ ਸੁਪਰਸਟਾਰ ਦਿਖਾਈ ਦੇ ਰਿਹਾ ਹੈ। ਕੀ ਤੁਸੀ ਪਛਾਣਿਆ ਇਹ ਕੌਣ ਹੈ...
View this post on Instagram
ਦਰਅਸਲ, ਇਹ ਪੰਜਾਬੀ ਸਟਾਰ ਕੋਈ ਹੋਰ ਨਹੀਂ ਬਲਕਿ ਮਾਸਟਰ ਸਲੀਮ ਹੈ। ਜੋ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ਼ ਕਰਦੇ ਹਨ। ਮਾਸਟਰ ਸਲੀਮ ਦੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਟੈਗ ਕੀਤਾ ਗਿਆ ਹੈ। ਇਹ ਵੀਡੀਓ Twinkle Gupta ਦੇ ਇੰਸਟਾਗ੍ਰਾਮ ਹੈਂਡਲ ਤੋਂ ਟੈਗ ਕੀਤਾ ਗਿਆ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਖਾਸ ਗੱਲ ਇਹ ਹੈ ਕਿ ਇਸ ਵੀਡੀਓ ਵਿੱਚ ਮਾਸਟਰ ਸਲੀਮ ਗੀਤ ਦੀ ਧੁਨ ਵਿੱਚ ਮਸਤ ਹੋ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦੀ ਸੰਗੀਤ ਪ੍ਰਤਿ ਦਿਲਚਸਪੀ ਨੂੰ ਦੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ।
ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਸਲੀਮ ਪਾਜੀ ਅਸਲੀ ਗਾਇਕ ❤️ਸ਼ੁੱਧ ਸੋਨਾ 🙏 ਹੈ... ਇਸ ਤੋਂ ਇਲਾਵਾ ਇਸ ਉੱਪਰ ਫੈਨਜ਼ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਮਾਸਟਰ ਸਲੀਮ ਦਾ ਗੀਤ ਕੀਦੇ ਕਰਕੇ ਟੁੱਟਿਆ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਇਸ ਸੈਡ ਸਾਂਗ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਮਾਸਟਰ ਸਲੀਮ ਨਾ ਸਿਰਫ ਪੰਜਾਬੀ ਸਗੋਂ ਬਾਲੀਵੁੱਡ ਇੰਡਸਟਰੀ ਵਿੱਚ ਵੀ ਆਪਣੀ ਗਾਇਕੀ ਦਾ ਜਲਵਾ ਦਿਖਾ ਚੁੱਕੇ ਹਨ। ਇਸ ਤੋਂ ਇਲਾਵਾ ਮਾਸਟਰ ਸਲੀਮ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ।