Punjabi Artist Death: ਪੰਜਾਬੀ ਫਿਲਮ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਸਣੇ ਪ੍ਰਸ਼ੰਸਕਾਂ ਵਿਚਾਲੇ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਮਨੀ ਕੁਲਾਰ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਫਿਲਮ ਇੰਡਸਟਰੀ ਦੇ ਨਾਲ ਹੀ ਫੈਨਜ਼ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਅਜੇ 1 ਦਸਬੰਰ ਨੂੰ ਹੀ ਮਨੀ ਕੁਲਾਰ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ 'ਤੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ਤੁੱਤਾਂ ਵਾਲੇ ਖੂਹ ਦੇ ਸੈੱਟ ਤੋਂ ਸ਼ੂਟਿੰਗ ਦੀ ਵੀਡੀਓ ਸਾਂਝੀ ਕੀਤੀ ਅਤੇ ਹੁਣ ਅਚਾਨਕ ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਣ ਨਾਲ ਉਨ੍ਹਾਂ ਦੇ ਸਾਥੀ ਕਲਾਕਾਰ ਅਤੇ ਫੈਨਜ਼ ਸਦਮੇ ਵਿਚ ਹਨ।
ਮਨੀ ਕੁਲਾਰ ਕੌਣ ਸਨ?
ਮਨੀ ਕੁਲਾਰ ਪੰਜਾਬੀ ਫਿਲਮ ਜਗਤ ਦੇ ਉਭਰਦੇ ਹੋਏ ਕਲਾਕਾਰਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਅਕਾਲ ਅਤੇ ਕਈ ਫਿਲਮਾਂ ਅਤੇ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕਰਕੇ ਆਪਣੀ ਖਾਸ ਪਛਾਣ ਬਣਾਈ ਸੀ। ਆਪਣੇ ਨਿਮਰ ਸੁਭਾਅ ਅਤੇ ਵਧੀਆ ਅਦਾਕਾਰੀ ਕਰਕੇ ਉਹ ਫੈਨਜ਼ ਦੇ ਦਿਲਾਂ ’ਚ ਵੱਸਦੇ ਸਨ। ਅਜੇ ਤੱਕ ਦਿਹਾਂਤ ਦੇ ਕਾਰਣ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਪਰਿਵਾਰ ਵੱਲੋਂ ਵੀ ਹਾਲੇ ਇਸ ਬਾਰੇ ਕੁਝ ਨਹੀਂ ਦੱਸਿਆ ਗਿਆ। ਪਾਲੀਵੁੱਡ ਦੇ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ’ਤੇ ਸੋਗ ਪ੍ਰਗਟ ਕੀਤਾ ਹੈ। ਹਰ ਕੋਈ ਉਹਨਾਂ ਦੀ ਅਕਾਲ ਮੌਤ ਨਾਲ ਹੈਰਾਨ ਹੈ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।