(Source: ECI/ABP News)
Gurlez Akhtar: ਗੁਰਲੇਜ਼ ਅਖਤਰ ਦਾ ਇਹ ਵੀਡੀਓ ਮੋਹ ਰਿਹਾ ਦਿਲ, ਗਾਇਕਾ ਦੀ ਬੇਟੀ ਹਰਗੁਨਵੀਰ ਕੌਰ ਨਾਲ ਦੇਖੋ ਮਸਤੀ
Gurlez Akhtar-daughter Hargunveer Kaur video: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਗਾਇਕਾ ਗੁਰਲੇਜ਼ ਅਖਤਰ ਦੀ ਆਪਣੀ ਵੱਖਰੀ ਪਛਾਣ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਲ ਕੀਤਾ ਹੈ...

Gurlez Akhtar-daughter Hargunveer Kaur video: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਗਾਇਕਾ ਗੁਰਲੇਜ਼ ਅਖਤਰ ਦੀ ਆਪਣੀ ਵੱਖਰੀ ਪਛਾਣ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਲ ਕੀਤਾ ਹੈ। ਇਨ੍ਹੀਂ ਦਿਨੀਂ ਗਾਇਕਾ ਆਪਣੇ ਗੀਤਾਂ ਤੋਂ ਇਲਾਵਾ ਬੇਟੀ ਹਰਗੁਨਵੀਰ ਕੌਰ ਨਾਲ ਵੀਡੀਓਜ਼ ਅਤੇ ਤਸਵੀਰਾਂ ਨੂੰ ਲੈ ਸੁਰਖੀਆਂ ਵਿੱਚ ਹੈ। ਜੀ ਹਾਂ, ਗਾਇਕਾ ਆਪਣੀ ਧੀ ਨਾਲ ਸ਼ਾਨਦਾਰ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ। ਜੋ ਸਭ ਦਾ ਧਿਆਨ ਖਿੱਚਦਿਆਂ ਹਨ। ਤੁਸੀ ਵੀ ਵੇਖੋ ਇਹ ਸ਼ਾਨਦਾਰ ਵੀਡੀਓ...
View this post on Instagram
ਗਾਇਕਾ ਗੁਰਲੇਜ਼ ਅਖਤਰ ਦੀ ਇਹ ਵੀਡੀਓ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤੀ ਜਾ ਰਹੀ ਹੈ। ਇਸ ਵੀਡੀਓ ਉੱਪਰ ਸੰਗੀਤ ਕੰਪੋਜ਼ਰ ਅਤੇ ਨਿਰਮਾਤਾ ਸਚਿਨ ਆਹੂਜਾ ਨੇ ਕਮੈਂਟ ਕਰ ਲਿਖਿਆ, ਸੋ ਕਿਊਟ ਸਾਜੀ ਹਰਗੁਨ ਵੀ ਫਿਚਰਿੰਗ ਕਰਨ ਲੱਗ ਗਈ...ਇਸ ਤੋਂ ਇਲਾਵਾ ਹੋਰ ਵੀ ਕਈ ਪੰਜਾਬੀ ਸਿਤਾਰਿਆਂ ਵੱਲੋਂ ਇਸ ਵੀਡੀਓ ਉੱਪਰ ਪਿਆਰ ਭਰੇ ਕਮੈਂਟ ਕੀਤੇ ਜਾ ਰਹੇ ਹਨ।
ਗੁਰਲੇਜ਼ ਅਖਤਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸਦੇ ਨਾਲ ਹੀ ਗੁਰਲੇਜ਼ ਅਖਤਰ ਹਾਲ ਹੀ 'ਚ ਕਰਨ ਔਜਲਾ ਨਾਲ ਦੋ ਸਾਲ ਬਾਅਦ ਮੁੜ ਕੋਲੈਬ ਕਰਨ ਕਰਕੇ ਵੀ ਚਰਚਾ ਵਿੱਚ ਰਹੀ ਸੀ। ਫਿਲਹਾਲ ਗਾਇਕਾ ਆਪਣੇ ਗੀਤਾਂ ਦੇ ਨਾਲ-ਨਾਲ ਧੀ ਹੁਰਗੁਨਵੀਰ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ ਨੂੰ ਲੈ ਚਰਚਾ ਬਟੋਰ ਰਹੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਆਪਣਾ ਪਿਆਰ ਬਰਸਾ ਰਹੇ ਹਨ।
View this post on Instagram
ਗਾਇਕਾ ਵੱਲੋਂ ਆਪਣੇ ਨਵੇਂ ਗੀਤ SAFORA ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਗੀਤ ਵਿੱਚ ਉਹ ਆਪਣੇ ਪਤੀ ਕੁਲਵਿੰਦਰ ਕੈਲੇ ਨਾਲ ਗਾਉਂਦੇ ਹੋਏ ਦਿਖਾਈ ਦੇੇਵੇਗੀ। ਦੱਸ ਦੇਈਏ ਕਿ ਇਸ ਪੰਜਾਬੀ ਜੋੜੇ ਨੇ ਇੰਡਸਟਰੀ ਨੂੰ ਇੱਕ ਤੋਂ ਵੱਧ ਇੱਕ ਕਈ ਸੁਪਰਹਿੱਟ ਗੀਤ ਦਿੱਤੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
