Punjabi Singer Death: ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਨਾਮੀ ਗਾਇਕ ਦੇ ਦੇਹਾਂਤ ਨਾਲ ਪਰਿਵਾਰ ਸਣੇ ਸਦਮੇ 'ਚ ਫੈਨਜ਼...
Punjabi Singer Death: ਨੌਜਵਾਨ ਪੰਜਾਬੀ ਗਾਇਕ ਗੁਰਦਰਸ਼ਨ ਸਿੰਘ ਧੂਰੀ ਦੀ ਅਚਾਨਕ ਮੌਤ ਹੋਣ ਨਾਲ ਧੂਰੀ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ, ਗੁਰਦਰਸ਼ਨ ਧੂਰੀ ਲੀਵਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ
Punjabi Singer Death: ਨੌਜਵਾਨ ਪੰਜਾਬੀ ਗਾਇਕ ਗੁਰਦਰਸ਼ਨ ਸਿੰਘ ਧੂਰੀ ਦੀ ਅਚਾਨਕ ਮੌਤ ਹੋਣ ਨਾਲ ਧੂਰੀ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ, ਗੁਰਦਰਸ਼ਨ ਧੂਰੀ ਲੀਵਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਆਪਣਾ ਇਲਾਜ ਕਰਵਾ ਰਹੇ ਸਨ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਯਾਦ ਰਹੇ ਕਿ ਗੁਰਦਰਸ਼ਨ ਧੂਰੀ ਨੇ ਪੰਜਾਬੀ ਗਾਇਕ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਸਮੇਤ ਕਈ ਮਸ਼ਹੂਰ ਕਲਾਕਾਰਾਂ ਨਾਲ ਕੰਮ ਕੀਤਾ। ਧੂਰੀ ਨੇ ਸਰਪੰਚ ਸਾਬ, ਜੋਕਰ, ਘੂਰੀ ਯਾਰ ਦੀ ਤੇ ਜਨਾਜ਼ਾ ਗਾਣਾ ਗਾਇਆ। ਜਨਾਜ਼ਾ ਗੀਤ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਕੀਤਾ ਸੀ।
ਇਸ ਦੁੱਖ ਦੀ ਘੜੀ ਵਿੱਚ ਗਾਇਕ ਗੁਰਦਰਸ਼ਨ ਸਿੰਘ ਧੂਰੀ ਦੇ ਪਰਿਵਾਰ ਨਾਲ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਜੱਸੀ ਸੇਖੋਂ , ਡਾ ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ ਚੇਅਰਮੈਨ ਸਤਿੰਦਰ ਸਿੰਘ ਚੱਠਾ ਸਣੇ ਹੋਰ ਕਈ ਸਿਆਸੀ ਹਸਤੀਆਂ ਵੱਲੋਂ ਦੁੱਖ ਪ੍ਰਗਟਾਵਾ ਕੀਤਾ ਗਿਆ ਹੈ।
ਦੱਸ ਦੇਈਏ ਕਿ ਗਾਇਕ ਗੁਰਦਰਸ਼ਨ ਦੇ ਗੀਤ ਪ੍ਰਾਹੁਣਾ, ਡਾਊਟ, ਕੱਲਾ-ਕੱਲਾ ਪੁੱਤ, ਚਕਮਾ ਸਵੈਗ ਅਤੇ ਸਰਪੰਚ ਸਾਬ੍ਹ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਕਲਾਕਾਰ ਦੇ ਲਗਭਗ ਸਾਰੇ ਗੀਤਾਂ ਨੇ ਪ੍ਰਸ਼ੰਸਕਾਂ ਦਾ ਰੱਜ ਕੇ ਮਨੋਰੰਜਨ ਕੀਤਾ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਹੈ। ਇਹ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
Read MOre: MMS Leaked: ਇਨ੍ਹਾਂ ਅਭਿਨੇਤਰੀਆਂ ਦੇ MMS ਨੇ ਇੰਟਰਨੈੱਟ 'ਤੇ ਮਚਾਈ ਹਲਚਲ ? ਬਾਥਰੂਮ 'ਚ ਨਹਾਉਂਦੇ ਸਮੇਂ...
Read More: Diljit Dosanjh: ਦਿਲਜੀਤ ਦੋਸਾਂਝ ਦਾ ਅਸਲੀ ਨਾਂ ਕੀ ? ਵਿਆਹਿਆ ਹੋਇਆ ਜਾਂ ਨਹੀਂ; ਜਾਣੋ ਅਣਸੁਣੀਆਂ ਗੱਲਾਂ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।